ਪੰਜਾਬ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਤਿੰਨ ਦਿਨ ਛੁੱਟੀ ''ਤੇ ਜਾਣ ਦਾ ਐਲਾਨ
Saturday, Sep 07, 2024 - 06:26 PM (IST)
ਦਸੂਹਾ (ਝਾਵਰ/ਨਾਗਲਾ) : ਪੰਜਾਬ ਦੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ 10, 11,12 ਸਤੰਬਰ ਨੂੰ ਪੰਜਾਬ ਵਿਚ ਤਿੰਨ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜੁਆਇੰਟ ਫੋਰਮ ਏਕਤਾ ਮੰਚ ਦੇ ਪੰਜਾਬ ਸਕੱਤਰ ਹਰਪਾਲ ਸਿੰਘ ਨੇ ਕਿਹਾ ਕਿ 6 ਸਤੰਬਰ ਨੂੰ ਬਿਜਲੀ ਮੰਤਰੀ ਪੰਜਾਬ ਨਾਲ ਚੰਡੀਗੜ੍ਹ ਵਿਖੇ ਜੋ ਜੁਆਇੰਟ ਫੋਰਮ ਦੇ ਅਹੁਦੇਦਾਰਾਂ ਦੀ ਬੈਠਕ ਹੋਈ ਸੀ, ਇਸ ਬੈਠਕ ਵਿਚ ਬਿਜਲੀ ਮੁਲਾਜ਼ਮਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ, ਜਿਸ ਦੇ ਵਿਰੋਧ 'ਚ ਅਸੀਂ ਇਹ ਸੰਘਰਸ਼ ਕਰਨ ਲਈ ਮਜਬੂਰ ਹੋਏ ਹਾਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਭੱਤਿਆਂ 'ਚ ਵਾਧਾ
ਇਸ ਸਬੰਧੀ ਅੱਜ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਭਾਰਤੀ ਬਿਜਲੀ ਮਜ਼ਦੂਰ ਸੰਘ ਪੰਜਾਬ ਦੇ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਸ਼ਰਮਾ, ਐਕਟਿੰਗ ਪ੍ਰਧਾਨ ਸੁੱਚਾ ਸਿੰਘ, ਸਕੱਤਰ ਅਸ਼ੋਕ ਕੁਮਾਰ ਨੇ ਕਿਹਾ ਕਿ ਬਿਜਲੀ ਮਜ਼ਦੂਰ ਸੰਘ ਪੰਜਾਬ ਜੁਆਇੰਟ ਫ਼ੋਰਮ ਏਕਤਾ ਮੰਚ ਦਾ ਸਮਰਥਨ ਕਰਦਾ ਹੈ ਅਤੇ ਬਿਜਲੀ ਮਜ਼ਦੂਰ ਸੰਘ ਦੇ ਮੁਲਾਜ਼ਮ ਵੀ ਸਮੂਹਿਕ ਤੌਰ 'ਤੇ ਤਿੰਨ ਦਿਨ ਦੀ ਛੁੱਟੀ ਲੈ ਕੇ ਬਿਜਲੀ ਵਿਭਾਗ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8