ਬਿਜਲੀ ਵਿਭਾਗ ਵਿਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ
Saturday, Jul 29, 2023 - 05:55 PM (IST)

ਗੁਰੂਹਰਸਹਾਏ (ਮਨਜੀਤ) : ਇਕ ਵਿਅਕਤੀ ਨੂੰ ਬਿਜਲੀ ਵਿਭਾਗ ਵਿਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ 420, 465, 467, 468, 471, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ.ਤਰਲੋਕ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 2301680 ਯੂੀ. ਆਈ. ਡੀ. 548 ਸਪੈਸ਼ਲ ਪੀਸੀ ਰਾਹੀਂ ਅਰਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਮੋਹਨ ਕੇ ਉਤਾੜ (ਬਸਤੀ ਰੁਕਨੇ ਵਾਲਾ) ਨੇ ਦੱਸਿਆ ਕਿ ਮੁਲਜ਼ਮ ਸੁਰਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਕਾਠਗੜ੍ਹ ਥਾਣਾ ਚੱਕ ਵੈਰੋਕੇ ਜ਼ਿਲ੍ਹਾ ਫਾਜ਼ਿਲਕਾ, ਮਨਜੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਚੱਕ ਬਲੋਚਾਂ ਥਾਣਾ ਚੱਕ ਵੈਰੋ ਕੇ ਜ਼ਿਲ੍ਹਾ ਫਿਰੋਜ਼ਪੁਰ ਨੇ ਉਸ ਨੂੰ ਬਿਜਲੀ ਵਿਭਾਗ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 2 ਲੱਖ 60 ਹਜ਼ਾਰ ਰੁਪਏ ਲੈ ਕੇ ਪਹਿਲਾਂ ਆਈ. ਟੀ. ਈ. ਦੇ ਜਾਅਲੀ ਸਰਟੀਫਿਕੇਟ ਬਣਾਏ ਤੇ ਉਸ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਸਰਟੀਫਿਕੇਟ ਦੇ ਆਧਾਰ ’ਤੇ ਬਿਜਲੀ ਵਿਭਾਗ ਵਿਚ ਨੌਕਰੀ ਮਿਲੇਗੀ।
ਉਸ ਨੂੰ ਜਦੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਵਾਏ ਹਨ ਤਾਂ ਉਸ ਨੇ ਉਸ ’ਤੇ ਭਰੋਸਾ ਕਰਨਾ ਬੰਦ ਕਰ ਦਿੱਤਾ ਅਤੇ ਆਪਣੇ ਪੈਸੇ ਵਾਪਸ ਮੋੜਣ ਲਈ ਕਿਹਾ ਪਰ ਉਹ ਬਹਾਨੇ ਲਗਾਉਂਦੇ ਰਹੇ ਕਿ ਤੇਰੇ ਪੈਸੇ ਤਾਂ ਆਈ. ਟੀ. ਆਈ. ਜਮ੍ਹਾ ਕਰਵਾ ਦਿੱਤੇ ਹਨ। ਪਰ ਮੁਲਜ਼ਮਾਂ ਵੱਲੋਂ ਬਣਵਾਏ ਸਰਟੀਫਿਕੇਟ ਜਾਅਲੀ ਹਨ ਜਿਨ੍ਹਾਂ ਦਾ ਕੋਈ ਰਿਕਾਰਡ ਨਹੀਂ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।