ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਬਿਜਲੀ ਵਿਭਾਗ ਨੇ ਕੀਤੀ ਸਖ਼ਤੀ, ਸੂਬੇ ਭਰ ''ਚ ਸ਼ੁਰੂ ਹੋਈ ਕਾਰਵਾਈ
Friday, Feb 07, 2025 - 12:37 PM (IST)
![ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਬਿਜਲੀ ਵਿਭਾਗ ਨੇ ਕੀਤੀ ਸਖ਼ਤੀ, ਸੂਬੇ ਭਰ ''ਚ ਸ਼ੁਰੂ ਹੋਈ ਕਾਰਵਾਈ](https://static.jagbani.com/multimedia/2025_2image_12_37_218962076power.jpg)
ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਹਾਂਸ ਦੀ ਅਗਵਾਈ ਵਿਚ ਗਠਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਨੇ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਾਕਾਰਾਂ ਖ਼ਿਲਾਫ ਵੱਡਾ ਧਾਵਾ ਬੋਲਦੇ ਹੋਏ ਸਿਰਫ 35 ਦਿਨਾਂ ਦੇ ਅੰਦਰ ਹੀ 58.5 ਕਰੋੜ ਰੁਪਏ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕਰਨ ਦਾ ਇਤਿਹਾਸ ਰਚ ਦਿੱਤਾ ਹੈ। ਨਵੇਂ ਸਾਲ ਦੀ ਸ਼ੁਰੂਆਤ ਹੁੰਦੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਨੂੰ ਹੈਪੀ ਨਿਊ ਯੀਅਰ ਬੋਲਦੇ ਹੋਏ ਹੁਣ ਤੱਕ 3000 ਤੋਂ ਜ਼ਿਆਦਾ ਡਿਫਾਲਟਰ ਖਪਤਾਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ। ਲੁਧਿਆਣਾ ਸ਼ਹਿਰ ਨਾਲ ਸਬੰਧਤ 9 ਵੱਖ-ਵੱਖ ਡਵੀਜ਼ਨਾਂ ਫੋਕਲ ਪੁਆਇੰਟ, ਸੁੰਦਰ ਨਗਰ, ਸੀ. ਐੱਮ. ਸੀ., ਸਿਟੀ ਸੈਂਟਰਲ, ਅਗਰ ਨਗਰ, ਸਟੇਟ ਡਵੀਜ਼ਨ, ਸਿਟੀ ਵੈਸਟ, ਜਨਤਾ ਨਗਰ ਅਤੇ ਮਾਡਲ ਟਾਊਨ ਡਵੀਜ਼ਨ ਵਿਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖਿਲਾਫ ਤਾਬੜਤੋੜ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖਾਹ ਲੈ ਕੇ ਪੰਜਾਬ ਵਿਚ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਨੂੰ ਮਿਲੇਗੀ ਸੈਲਰੀ
ਕਾਰਵਾਈ ਲਈ ਸੜਕਾਂ ’ਤੇ ਉਤਰੀ ਟੀਮ
ਦੱਸਣਯੋਗ ਹੋਵੇਗਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ., ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀ. ਐੱਮ. ਡੀ. ਅਤੇ ਡਾਇਰੈਕਟਰ ਡੀ. ਪੀ. ਐੱਸ. ਗਰੇਵਾਲ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਸੜਕਾਂ ’ਤੇ ਉਤਰੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਡਿਪਟੀ ਚੀਫ ਇੰਜੀਨੀਅਰ ਈਸਟ ਸਰਕਲ ਸੁਰਜੀਤ ਸਿੰਘ, ਡਿਪਟੀ ਚੀਫ ਇੰਜੀਨੀਅਰ ਕੁਲਵਿੰਦਰ ਸਿੰਘ ਵੈਸਟ ਸਰਕਲ ਸਮੇਤ 9 ਵੱਖ-ਵੱਖ ਡਵੀਜ਼ਨਾਂ ਦੇ ਐਕਸੀਅਨ ਸਾਹਿਬਾਨ ਸਮੇਤ ਸਾਰੇ ਐੱਸ. ਡੀ. ਓਜ਼ ਅਤੇ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖ਼ਿਲਾਫ ਮੋਰਚਾ ਖੋਲ੍ਹਦੇ ਹੋਏ ਜਿੱਥੇ ਬਿਜਲੀ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕਰਨ ਲਈ ਵਾਰਡ ਪੱਧਰ ’ਤੇ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ, ਉਥੇ ਹੀ ਲਾਈਨ ’ਤੇ ਨਾ ਆਉਣ ਵਾਲੇ ਡਿਫਾਲਟਰਾਂ ਦੇ ਕੁਨੈਕਸ਼ਨ ਕੱਟਣ ਸਮੇਤ ਲੰਮੇ ਅਰਸੇ ਤੋਂ ਬਕਾਇਆ ਬਿੱਲਾਂ ਦੀ ਭਾਰੀ ਭਰਕਮ ਰਿਕਵਰੀ ਕਰਨ ਦੀ ਰਣਨੀਤੀ ਵਰਤੀ ਗਈ ਅਤੇ ਮਾਤਰ 35 ਦਿਨਾਂ ਵਿਚ ਹੀ ਸਾਢੇ 58 ਕਰੋੜ ਰੁਪਏ ਦੀ ਰਾਸ਼ੀ ਵਸੂਲ ਕੇ ਸਰਕਾਰੀ ਖਜ਼ਾਨੇ ਵਿਚ ਜਮਾ ਕਰਵਾਈ ਗਈ ਹੈ ਜੋ ਕਿ ਆਪਣੇ ਆਪ ਵਿਚ ਇਕ ਇਤਿਹਾਸ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੀ ਬੱਸ 'ਤੇ ਵੱਡਾ ਹਮਲਾ, ਸਵਾਰੀਆਂ ਦੇ ਸੁੱਕੇ ਸਾਹ
ਭਵਿੱਖ ਵਿਚ ਜਾਰੀ ਰਹੇਗਾ ਆਪ੍ਰੇਸ਼ਨ : ਚੀਫ ਇੰਜੀਨੀਅਰ ਹਾਂਸ
ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਚੀਫ ਇੰਜੀ. ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਡਿਫਾਲਟਰ ਖਪਤਕਾਰਾਂ ਤੋਂ ਬਕਾਇਆ ਬਿੱਲਾਂ ਦੀ ਰਿਕਵਰੀ ਲਈ ਭਵਿੱਖ ਵਿਚ ਵੀ ਵਿਭਾਗ ਦਾ ਆਪ੍ਰੇਸ਼ਨ ਜਾਰੀ ਰਹੇਗਾ। ਕਿਸੇ ਵੀ ਡਿਫਾਲਟਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਵਰਕਾਮ ਵੱਲੋਂ ਵਿਭਾਗ ਦੇ ਡਿਫਾਲਟਰ ਖ਼ਪਤਕਾਰਾਂ ਲਈ ਓ. ਟੀ. ਐੱਸ. (ਵਨ ਟਾਈਮ ਸੈਟਲਮੈਂਟ) ਯੋਜਨਾ ਸ਼ੁਰੂ ਕਰਕੇ ਸਬੰਧਤ ਖਪਤਕਾਰਾਂ ਨੂੰ ਵੱਡਾ ਲਾਭ ਪ੍ਰਦਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e