ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ
Thursday, Feb 06, 2025 - 06:28 PM (IST)

ਖਮਾਣੋਂ (ਅਰੋੜਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਵਿਭਾਗ ਦੇ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ ਇਕ ਵਾਰ ਫਿਰ ਤੋਂ ਵੱਡਾ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦੇ ਸਿਰਫ਼ 10 ਦਿਨਾਂ ’ਚ ਹੀ 50 ਤੋਂ ਵੱਧ ਡਿਫਾਲਟਰਾਂ ਦੇ ਘਰਾਂ ਅਤੇ ਕਮਰਸ਼ੀਅਲ ਸਥਾਨਾਂ ’ਤੇ ਲੱਗੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਅਤੇ 80 ਲੱਖ ਤੋਂ ਵੱਧ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਧਿਆਨ ਦੇਣ, ਸੂਬੇ ਦੇ ਪੈਟਰੋਲ ਪੰਪਾਂ ਨੂੰ ਲੈ ਕੇ ਆਈ ਵੱਡੀ ਖ਼ਬਰ
ਜਾਣਕਾਰੀ ਦਿੰਦਿਆ ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਖਮਾਣੋਂ ਦੇ ਐੱਸ.ਡੀ.ਓ. ਅਮਰਜੀਤ ਸਿੰਘ ਬਾਠ ਨੇ ਦੱਸਿਆ ਪਾਵਰਕਾਮ ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਡਿਫਾਲਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਡਿਫਾਲਟਰਾਂ ਨੂੰ ਇਕ ਹਫ਼ਤੇ ਦਾ ਮੌਕਾ ਦਿੰਦਿਆਂ ਕਿਹਾ ਕਿ ਜੇਕਰ ਉਹ ਮੌਕਾ ਦੇਣ ਦੇ ਬਾਵਜੂਦ ਪੈਸੇ ਜਮ੍ਹਾਂ ਨਹੀਂ ਕਰਵਾਉਦੇ ਤਾਂ ਉਨ੍ਹਾਂ ਦਾ ਮੀਟਰ ਕੱਟਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਲਿਹਾਜ਼ਾ ਬਿਜਲੀ ਵਿਭਾਗ ਦੇ ਡਿਲਾਫਟਰ ਜਲਦੀ ਤੋਂ ਜਲਦੀ ਆਪਣਾ ਬਕਾਇਆ ਅਦਾ ਕਰਨ ਤਾਂ ਜੋ ਉਨ੍ਹਾਂ ਖ਼ਿਲਾਫ਼ ਵਿਭਾਗ ਵਲੋਂ ਕੋਈ ਕਾਰਵਾਈ ਨਾ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e