4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ ਵਿਭਾਗ! 300 ਮੁਫਤ ਯੂਨਿਟਾਂ ਨੂੰ ਲੈ ਕੇ ਖਪਤਕਾਰ ਚਿੰਤਾ 'ਚ

Monday, Mar 16, 2026 - 04:33 PM (IST)

4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ ਵਿਭਾਗ! 300 ਮੁਫਤ ਯੂਨਿਟਾਂ ਨੂੰ ਲੈ ਕੇ ਖਪਤਕਾਰ ਚਿੰਤਾ 'ਚ

ਭੁੱਚੋ ਮੰਡੀ (ਨਾਗਪਾਲ) : ਭੁੱਚੋ ਮੰਡੀ ’ਚ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਜਾਰੀ ਨਾ ਹੋਣ ਕਾਰਨ ਘਰੇਲੂ ਖਪਤਕਾਰਾਂ ਵਿਚ ਭਾਰੀ ਚਿੰਤਾ ਅਤੇ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਵਿਭਾਗ ਵੱਲੋਂ ਲੰਬੇ ਸਮੇਂ ਬਾਅਦ ਇਕੱਠੇ ਬਿੱਲ ਜਾਰੀ ਕੀਤੇ ਗਏ ਤਾਂ ਇਸ ਨਾਲ ਯੂਨਿਟਾਂ ਦੀ ਖਪਤ ਵੱਧ ਦਿਖਾਈ ਦੇਵੇਗੀ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਘਰੇਲੂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਕੀਮ ਦਾ ਲਾਭ ਉਨ੍ਹਾਂ ਨੂੰ ਠੀਕ ਤਰੀਕੇ ਨਾਲ ਨਹੀਂ ਮਿਲ ਸਕੇਗਾ। ਇਸ ਕਾਰਨ ਲੋਕਾਂ ਨੂੰ ਹੈਰਾਨੀਜਨਕ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਪਤਕਾਰਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਵਿਭਾਗ ਵੱਲੋਂ ਚਾਰ ਮਹੀਨਿਆਂ ਦੀ ਖਪਤ ਇਕੱਠੀ ਕਰ ਕੇ ਬਿੱਲ ਜਾਰੀ ਕੀਤਾ ਗਿਆ ਤਾਂ ਯੂਨਿਟਾਂ ਦੀ ਗਿਣਤੀ ਕਾਫੀ ਵੱਧ ਹੋ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੇਪਰ ਰੱਦ

ਇਸ ਨਾਲ ਮੁਫਤ ਬਿਜਲੀ ਯੂਨਿਟ ਦੀ ਸੀਮਾ ਤੋਂ ਉੱਪਰ ਚਲੇ ਜਾਣਗੇ ਅਤੇ ਉਨ੍ਹਾਂ ਨੂੰ ਵਾਧੂ ਬਿੱਲ ਅਦਾ ਕਰਨਾ ਪਵੇਗਾ। ਲੋਕਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ ਜਾਂ ਨਿਰਧਾਰਤ ਸਮੇਂ ਦੇ ਆਧਾਰ ’ਤੇ ਮੁਫਤ ਬਿਜਲੀ ਯੂਨਿਟ ਦੇਣ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਪਰ ਜੇਕਰ ਬਿਜਲੀ ਵਿਭਾਗ ਸਮੇਂ ਸਿਰ ਮੀਟਰਾਂ ਦੀ ਰੀਡਿੰਗ ਨਾ ਲਏ ਅਤੇ ਬਿੱਲ ਜਾਰੀ ਨਾ ਕਰੇ ਤਾਂ ਇਸ ਸਕੀਮ ਦਾ ਲਾਭ ਸਹੀ ਤਰੀਕੇ ਨਾਲ ਨਹੀਂ ਮਿਲ ਸਕਦਾ। ਖਪਤਕਾਰਾਂ ਦਾ ਕਹਿਣਾ ਹੈ ਕਿ ਬਿਜਲੀ ਬੋਰਡ ਦੀ ਲਾਪ੍ਰਵਾਹੀ ਦਾ ਨੁਕਸਾਨ ਸਿੱਧਾ ਲੋਕਾਂ ਨੂੰ ਝੱਲਣਾ ਪਵੇਗਾ। ਇਸ ਮਾਮਲੇ ਨੂੰ ਲੈ ਕੇ ਮੰਡੀ ਦੇ ਵਾਸੀਆਂ ’ਚ ਰੋਸ ਵੀ ਦੇਖਣ ਨੂੰ ਮਿਲ ਰਿਹਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ ਹੁਕਮ

ਲੋਕਾਂ ਨੇ ਮੰਗ ਕੀਤੀ ਹੈ ਕਿ ਬਿਜਲੀ ਵਿਭਾਗ ਤੁਰੰਤ ਮੀਟਰਾਂ ਦੀ ਰੀਡਿੰਗ ਕਰਵਾਏ ਅਤੇ ਪਿਛਲੇ ਮਹੀਨਿਆਂ ਦੀ ਖਪਤ ਨੂੰ ਵੱਖ-ਵੱਖ ਗਿਣਤੀ ਵਿਚ ਦਰਜ ਕਰ ਕੇ ਬਿੱਲ ਜਾਰੀ ਕਰੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਯੂਨਿਟਾਂ ਦੀ ਖਪਤ ਸਮੇਂ ਸਿਰ ਦਰਜ ਨਹੀਂ ਹੋਈ, ਉਨ੍ਹਾਂ ਨੂੰ ਮੁਆਫ ਕਰ ਕੇ ਜਾਂ ਸਰਕਾਰ ਦੀ ਸਕੀਮ ਅਨੁਸਾਰ ਵੱਖਰੇ ਤੌਰ ’ਤੇ ਗਿਣ ਕੇ ਬਿੱਲ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਲਾਕੇ ਦੇ ਲੋਕਾਂ ਨੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News