ਬਿਜਲੀ ਵਿਭਾਗ ਦੇ ਖਿਲਾਫ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ (ਵੀਡੀਓ)
Saturday, Jun 16, 2018 - 09:50 AM (IST)
ਅੰਮ੍ਰਿਤਸਰ (ਗੁਰਪ੍ਰੀਤ) — ਬਿਜਲੀ ਵਿਭਾਗ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਤਹਿਤ ਕਿਸਾਨਾਂ ਨੇ ਅੰਮ੍ਰਿਤਸਰ ਦੇ ਬਿਜਲੀ ਵਿਭਾਗ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਦਿੱਤਾ। ਕਿਸਾਨਾਂ ਨੇ ਇਹ ਧਰਨਾ ਮੁੱਖ ਤੌਰ 'ਤੇ ਬਿਜਲੀ ਦੀ ਸਪਲਾਈ ਤੇ ਸਸਤੀ ਬਿਜਲੀ ਦੇਣ ਦੀ ਮੰਗ ਨੂੰ ਲੈ ਕੇ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਲਗਾਏ ਜ਼ੁਰਮਾਨਿਆਂ ਦੀ ਵੀ ਨਿੰਦਾ ਕੀਤੀ ਤੇ ਇਸ ਨੂੰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਨਾ ਰੋਕਿਆ ਗਿਆ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ, ਜਿਸ ਦੀ ਜ਼ਿੰਮੇਵਾਰ ਸਰਕਾਰ ਦੀ ਹੋਵੇਗੀ।