ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਹਲਕੇ ਮੀਂਹ ਮਗਰੋਂ ''ਬਿਜਲੀ'' ਨੂੰ ਲੈ ਕੇ ਮਿਲੀ ਇਹ ਰਾਹਤ

Monday, Jul 05, 2021 - 01:11 PM (IST)

ਪਟਿਆਲਾ : ਅੱਗ ਵਰ੍ਹਾਉਂਦੀ ਗਰਮੀ ਦਰਮਿਆਨ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਵਾਲੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ ਹੈ। ਦਰਅਸਲ ਸੂਬੇ 'ਚ ਹਲਕੀ ਬਾਰਸ਼ ਮਗਰੋਂ ਬਿਜਲੀ ਦੀ ਮੰਗ 'ਚ ਕਮੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਵੱਲੋਂ ਹੈਰੋਇਨ ਦੀ ਵੱਡੀ ਫੈਕਟਰੀ ਦਾ ਪਰਦਾਫਾਸ਼, 4 ਅਫ਼ਗਾਨੀ ਨਾਗਰਿਕ ਗ੍ਰਿਫ਼ਤਾਰ

ਸ਼ਨੀਵਾਰ ਨੂੰ ਪੰਜਾਬ 'ਚ ਬਿਜਲੀ ਦੀ ਮੰਗ 'ਚ 1458 ਮੈਗਾਵਾਟ ਦੀ ਕਮੀ ਦਰਜ ਕੀਤੀ ਗਈ। ਰੋਪੜ ਥਰਮਲ ਪਲਾਂਟ ਦੀ 210 ਮੈਗਾਵਾਟ ਦੀ ਯੂਨਿਟ ਚਾਲੂ ਹੋਣ ਨਾਲ ਵੀ ਪਾਵਰਕਾਮ ਨੂੰ ਬਿਜਲੀ ਮੁਹੱਈਆ ਕਰਾਉਣ 'ਚ ਮਦਦ ਮਿਲੀ ਹੈ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਦੇ ਭੋਗ 'ਤੇ ਪਿਤਾ ਨੇ ਕੀਤਾ ਵੱਡਾ ਐਲਾਨ, ਮੀਡੀਆ ਅੱਗੇ ਰੱਖੀ ਇਹ ਗੱਲ (ਵੀਡੀਓ)

ਪੰਜਾਬ 'ਚ 29 ਜੂਨ ਤੋਂ ਬਿਜਲੀ ਦੀ ਮੰਗ 'ਚ ਵੱਡਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਭਿਆਨਕ ਗਰਮੀ ਅਤੇ ਝੋਨੇ ਦੀ ਬੀਜਾਈ ਕਾਰਨ ਪੰਜਾਬ 'ਚ ਬਿਜਲੀ ਦੀ ਮੰਗ ਪਿਛਲੇ ਸਾਰੇ ਰਿਕਾਰਡ ਤੋੜਦੇ ਹੋਏ 14500 ਮੈਗਾਵਾਟ 'ਤੇ ਪਹੁੰਚ ਗਈ ਸੀ, ਜਦੋਂ ਕਿ ਪਾਵਰਕਾਮ ਕੋਲ ਸਿਰਫ 13700 ਮੈਗਾਵਾਟ ਬਿਜਲੀ ਦੀ ਉਪਲੱਬਧਤਾ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਬਿਜਲੀ ਕੱਟਾਂ' ਦੌਰਾਨ ਇੰਡਸਟਰੀ ਲਈ ਆਈ ਰਾਹਤ ਭਰੀ ਖ਼ਬਰ

ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋਣ ਨਾਲ ਘਰੇਲੂ ਖ਼ਪਤਕਾਰਾਂ ਨੂੰ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਦੌਰਾਨ ਸ਼ਨੀਵਾਰ ਨੂੰ ਕੁੱਝ ਰਾਹਤ ਮਿਲੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News