ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ
Monday, Dec 23, 2024 - 12:50 PM (IST)
ਲੁਧਿਆਣਾ (ਖੁਰਾਣਾ) : ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਨਾਜਾਇਜ਼ ਕਾਲੋਨੀਆਂ ’ਚ ਬਿਜਲੀ ਦੇ ਨਵੇਂ ਮੀਟਰ ਲਗਵਾਉਣ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੋਂ ਬਾਅਦ ਆਪਣੇ ਘਰਾਂ ’ਚ ਬਿਜਲੀ ਦੇ ਮੀਟਰ ਲਗਵਾਉਣ ਵਾਲੇ ਬਿਨੈਕਾਰਾਂ ਦਾ ਹੜ੍ਹ ਆ ਗਿਆ ਹੈ। ਪੰਜਾਬ ਸਟੇਟ ਪਾਵਰ ਕਾਰਪਰੇਸ਼ਨ ਵੱਲੋਂ ਜਾਰੀ ਕੀਤੀ ਗਈ ਇਕ ਰਿਪੋਰਟ ਮੁਤਾਬਕ ਦਸੰਬਰ 2023 ਦੇ ਮੁਕਾਬਲੇ 2024 ਦੇ ਮਹੀਨੇ ਦੌਰਾਨ ਬਿਜਲੀ ਦੇ ਨਵੇਂ ਮੀਟਰ ਲਗਵਾਉਣ ਵਾਲੇ ਚਾਹਵਾਨਾਂ ਦਾ ਇਹ ਅੰਕੜਾ 3 ਗੁਣਾ ਤੱਕ ਵੱਧ ਗਿਆ ਹੈ, ਰਿਪੋਰਟ ਮੁਤਾਬਕ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਪਾਵਰਕਾਮ ਵਿਭਾਗ ਨੂੰ ਸਿਰਫ ਇਕ ਮਹੀਨੇ ’ਚ ਹੀ 9140 ਪਰਿਵਾਰਾਂ ਦੀਆਂ ਬਿਨੈ-ਪੱਤਰ ਪ੍ਰਾਪਤ ਹੋਏ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਦੇ ਸਕੂਲਾਂ ਵਿਚ ਭਲਕੇ ਤੋਂ ਛੁੱਟੀਆਂ
ਇਹ ਅੰਕੜਾ ਸਿਰਫ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ਨਾਲ ਸਬੰਧਤ ਡਵੀਜ਼ਨਾਂ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਆਮ ਤੌਰ ’ਤੇ ਇਕ ਮਹੀਨੇ ’ਚ ਬਿਜਲੀ ਦੇ ਨਵੇਂ ਮੀਟਰ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਗਿਣਤੀ 2910 ਤੱਕ ਰਹਿੰਦੀ ਹੈ, ਜਦੋਂਕਿ ਮੌਜੂਦਾ ਸਮੇਂ ਦੌਰਾਨ ਇਹ ਅੰਕੜਾ ਵਧ ਕੇ 9140 ’ਤੇ ਪਹੁੰਚ ਗਿਆ ਹੈ, ਜੋ ਕਿ ਆਮ ਤੌਰ ’ਤੇ 6230 ਵੱਧ ਬਿਨੈ-ਪੱਤਰ ਪ੍ਰਾਪਤ ਹੋਣ ਦਾ ਮਾਮਲਾ ਹੈ। ਮਾਮਲੇ ਨੂੰ ਲੈ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਅਨ-ਅਧਿਕਾਰਤ ਕਾਲੋਨੀਆਂ ’ਚ ਬਿਜਲੀ ਦੇ ਨਵੇਂ ਮੀਟਰ ਲਗਾਉਣ ਲਈ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਨਾਲ ਖਪਤਕਾਰਾਂ ’ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ, ਜਿਸ ਲਈ ਲੋਕ ਵੱਡੀ ਗਿਣਤੀ ’ਚ ਪਾਵਰਕਾਮ ਵਿਭਾਗ ਕੋਲ ਬਿਜਲੀ ਦੇ ਮੀਟਰ ਅਪਲਾਈ ਕਰਨ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਖ਼ਤਰੇ ਦੀ ਘੰਟੀ, ਸਾਵਧਾਨ ਰਹਿਣ ਲੋਕ
ਕੀ ਕਹਿਣਾ ਹੈ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਦਾ
ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਦਾ ਆਖਣਆ ਹੈ ਕਿ ਇਸ ’ਚ ਨਾ ਸਿਰਫ ਪਾਵਰਕਾਮ ਵਿਭਾਗ ਨੂੰ ਵੱਡਾ ਰੈਵੇਨਿਊ ਮਿਲੇਗਾ, ਸਗੋਂ ਬਿਜਲੀ ਚੋਰੀ ਮਾਮਲੇ ’ਚ ਵੀ ਬੜੀ ਕਮੀ ਦੇਖਣ ਨੂੰ ਮਿਲੇਗੀ। ਇਸ ਤੋਂ ਪਹਿਲਾਂ ਅਨ-ਅਧਿਕਾਰਤ ਕਾਲੋਨੀਆਂ ’ਚ ਰਹਿਣ ਵਾਲੇ ਜ਼ਿਆਦਾਤਰ ਪਰਿਵਾਰ, ਜਿਨ੍ਹਾਂ ਦੇ ਘਰਾਂ ’ਚ ਅਜੇ ਤੱਕ ਬਿਜਲੀ ਦੇ ਮੀਟਰ ਨਹੀਂ ਲੱਗੇ ਸਨ, ਉਹ ਜੁਗਾੜ ਲਗਾ ਕੇ ਬਿਜਲੀ ਚੋਰੀ ਕਰ ਰਹੇ ਸਨ, ਜਿਸ ਕਾਰਨ ਪਾਵਰਕਾਮ ਨੂੰ ਵੱਡਾ ਆਰਥਿਕ ਨੁਕਸਾਨ ਪਹੁੰਚ ਰਿਹਾ ਸੀ ਪਰ ਹੁਣ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਨਵੇਂ ਮੀਟਰ ਲਗਾਉਣ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਦੁੱਗਣਾ ਫਾਇਦਾ ਪ੍ਰਾਪਤ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e