ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ

Thursday, Jul 31, 2025 - 01:42 PM (IST)

ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ

ਬਨੂੜ (ਗੁਰਪਾਲ) : ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ’ਚ ਲਾਏ ਜਾ ਰਹੇ ਬਿਜਲੀ ਦੇ ਸਮਾਰਟ ਮੀਟਰਾਂ ਨੂੰ ਨੇੜਲੇ ਪਿੰਡ ਰਾਮਪੁਰ ਖੁਰਦ ਅਤੇ ਰਾਮ ਨਗਰ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਮਤੇ ਨੂੰ ਪਾਵਰਕਾਮ ਦੇ ਬਨੂੜ ਸਥਿਤ ਐੱਸ. ਡੀ. ਓ. ਨੂੰ ਸੌਂਪਿਆ ਗਿਆ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਮਹਿਲਾ ਇੰਸਪੈਕਟਰ ਭਗੌੜੀ ਐਲਾਨੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਭਾਰਤੀ ਕਿਸਾਨ ਯੂਨੀਅਨ ਭਟੇੜੀ ਕਲਾਂ ਦੇ ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਸਾਬਕਾ ਸਰਪੰਚ ਰਾਮਪੁਰ ਖੁਰਦ, ਬਾਬੂ ਸਿੰਘ ਸਰਪੰਚ, ਗੁਰਦੀਪ ਸਿੰਘ ਪੰਚ, ਨੰਬਰਦਾਰ ਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਖੇਮ ਸਿੰਘ ਰਾਮ ਨਗਰ, ਦਿਲਬਾਗ ਸਿੰਘ ਨੰਬਰਦਾਰ, ਜਗਦੀਪ ਸਿੰਘ ਰਾਮ ਨਗਰ, ਸਰਪੰਚ ਗੁਰਵਿੰਦਰ ਸਿੰਘ ਹਰਚੰਦ ਸਿੰਘ, ਲੰਬੜਦਾਰ ਗੁਰਦੀਪ ਸਿੰਘ ਪੰਚ ਆਦਿ ਨੇ ਦੱਸਿਆ ਕਿ ਦੋਵੇਂ ਪਿੰਡਾਂ ਦੇ ਮੋਹਤਬਰਾਂ ਨੇ ਇਕੱਠ ਕਰ ਕੇ ਪਿੰਡ ਰਾਮ ਨਗਰ ਅਤੇ ਰਾਮਪੁਰ ’ਚ ਬਿਜਲੀ ਦੇ ਸਮਾਰਟ ਮੀਟਰ ਕਿਸੇ ਵੀ ਕੀਮਤ ’ਤੇ ਨਾ ਲੱਗਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ! ਤਿੰਨ ਸਾਲ ਤੱਕ ਨਹੀਂ ਮਿਲੇਗੀ ਤਰੱਕੀ

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪਿੰਡ ’ਚ ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਬਿਜਲੀ ਦੇ ਸਮਾਰਟ ਮੀਟਰ ਲਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਪਿੰਡ ਵਾਸੀਆਂ ਵੱਲੋਂ ਡਟਵਾਂ ਵਿਰੋਧ ਕੀਤੇ ਜਾਣ ਕਾਰਨ ਇਨ੍ਹਾਂ ਸਮਾਰਟ ਮੀਟਰਾਂ ਨੂੰ ਨਹੀਂ ਲੱਗਣ ਦਿੱਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਦੋਵੇਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਮਤਿਆਂ ਨੂੰ ਪਾਵਰਕਾਮ ਦੇ ਬਨੂੜ ਐੱਸ. ਡੀ. ਓ. ਨੂੰ ਸੌਂਪਿਆ ਗਿਆ ਤਾਂ ਜੋ ਪਿੰਡਾਂ ’ਚ ਕੋਈ ਅਣਸਖਾਵੀ ਘਟਨਾ ਨਾਲ ਵਾਪਰੇ।

ਇਹ ਵੀ ਪੜ੍ਹੋ : ਪੰਚਾਇਤ ਦੇ ਮਤੇ ਖ਼ਿਲਾਫ਼ ਜਾ ਕੇ ਮੁੰਡੇ ਨੇ ਕਰਵਾਇਆ ਪ੍ਰੇਮ ਵਿਆਹ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News