ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ ਕਰਨ ਵਾਲੇ ਮੁਲਾਜ਼ਮ ਨੇ...
Thursday, Mar 12, 2026 - 11:37 AM (IST)
ਸਮਾਣਾ/ਪਟਿਆਲਾ (ਸੁਖਦੀਪ ਸਿੰਘ ਮਾਨ) : ਸਮਾਣਾ ਵਿਖੇ ਦੇਰ ਸ਼ਾਮ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਬਿਜਲੀ ਵਿਭਾਗ ਦੇ ਇਕ ਮੀਟਰ ਰੀਡਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਖੁਸ਼ਕਿਸਮਤੀ ਨਾਲ ਮੌਕੇ 'ਤੇ ਪਹੁੰਚੇ ਉਸਦੇ ਸਾਥੀ ਮੁਲਾਜ਼ਮਾਂ ਨੇ ਚੁਸਤੀ ਦਿਖਾਉਂਦੇ ਹੋਏ ਉਸਨੂੰ ਸਹੀ ਸਲਾਮਤ ਨਹਿਰ ਵਿੱਚੋਂ ਬਾਹਰ ਕੱਢ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ ਹਨੇਰੀ-ਤੂਫ਼ਾਨ, ਲਗਾਤਾਰ ਤਿੰਨ ਦਿਨ ਪੈ ਸਕਦਾ ਮੀਂਹ
ਵੀਡੀਓ ਰਾਹੀਂ ਲਾਏ ਗੰਭੀਰ ਦੋਸ਼
ਨਹਿਰ ਵਿਚ ਛਾਲ ਮਾਰਨ ਤੋਂ ਪਹਿਲਾਂ ਉਕਤ ਨੌਜਵਾਨ ਨੇ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਵੀਡੀਓ ਵਿਚ ਉਸਨੇ ਰੋਂਦੇ ਹੋਏ ਦੱਸਿਆ ਕਿ ਉਹ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਵਤੀਰੇ ਤੋਂ ਬੇਹੱਦ ਦੁਖੀ ਹੈ। ਉਸਨੇ ਦੋਸ਼ ਲਾਇਆ ਕਿ ਵਿਭਾਗ ਦੇ ਅਫ਼ਸਰਾਂ ਵੱਲੋਂ ਉਸਨੂੰ ਮਾਨਸਿਕ ਤੌਰ 'ਤੇ ਟਾਰਚਰ ਕੀਤਾ ਜਾ ਰਿਹਾ ਸੀ। ਕਿਸੇ ਪ੍ਰਬੰਧਕੀ ਦਬਾਅ ਕਾਰਨ ਉਸਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਹ ਇਹ ਖ਼ੌਫ਼ਨਾਕ ਕਦਮ ਚੁੱਕਣ ਲਈ ਮਜ਼ਬੂਰ ਹੋਇਆ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
ਸਾਥੀ ਮੁਲਾਜ਼ਮ ਬਣੇ 'ਫ਼ਰਿਸ਼ਤੇ'
ਜਿਵੇਂ ਹੀ ਵੀਡੀਓ ਵਾਇਰਲ ਹੋਈ ਅਤੇ ਵਿਭਾਗ ਦੇ ਹੋਰ ਨੌਜਵਾਨਾਂ ਨੂੰ ਇਸ ਘਟਨਾ ਦੀ ਭਿਣਕ ਲੱਗੀ, ਉਹ ਤੁਰੰਤ ਭਾਖੜਾ ਨਹਿਰ ਵੱਲ ਭੱਜੇ। ਨੌਜਵਾਨਾਂ ਨੇ ਬਿਨਾਂ ਸਮਾਂ ਗਵਾਏ ਫੁਰਤੀ ਦਿਖਾਈ ਅਤੇ ਡੁੱਬ ਰਹੇ ਮੀਟਰ ਰੀਡਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਘਟਨਾ ਤੋਂ ਬਾਅਦ ਬਿਜਲੀ ਵਿਭਾਗ ਦੇ ਹੇਠਲੇ ਪੱਧਰ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਧਿਕਾਰੀਆਂ ਦਾ ਵਤੀਰਾ ਅਕਸਰ ਮਾੜਾ ਹੁੰਦਾ ਹੈ। ਫਿਲਹਾਲ ਪੁਲਸ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਉਮੀਦ ਹੈ ਤਾਂ ਜੋ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਇਨਸਾਫ਼ ਮਿਲ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਆਖਿਰ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
