ਪੰਜਾਬ 'ਚ ਬਿਜਲੀ ਦੀ ਮੰਗ ਨੇ ਟੱਪੇ ਹੱਦ-ਬੰਨੇ, ਪਾਵਰਕਾਮ ਨੇ ਤੋੜੇ ਰਿਕਾਰਡ
Tuesday, Jun 10, 2025 - 03:07 PM (IST)

ਪਟਿਆਲਾ (ਪਰਮੀਤ) : ਪੰਜਾਬ ’ਚ ਝੋਨੇ ਦੀ ਲੁਆਈ ਦਾ ਚੌਥਾ ਗੇੜ ਸ਼ੁਰੂ ਹੁੰਦੇ ਸਾਰ ਅੱਜ ਬਿਜਲੀ ਦੀ ਮੰਗ ਦਾ ਨਵਾਂ ਰਿਕਾਰਡ ਬਣ ਗਿਆ ਹੈ ਅਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਬਿਨਾਂ ਕੋਈ ਪਾਵਰ ਕੱਟ ਲਗਾ ਕੇ ਬਿਜਲੀ ਸਪਲਾਈ ਦੇ ਕੇ ਨਵਾਂ ਕੀਰਤਨੀਮਾਨ ਸਥਾਪਤ ਕੀਤਾ ਹੈ। ਅੱਜ ਦੁਪਹਿਰ 3.06 ਵਜੇ ਦੇ ਕਰੀਬ ਬਿਜਲੀ ਦੀ ਮੰਗ 16209 ਮੈਗਾਵਾਟ ਦਾ ਅੰਕੜਾ ਛੂਹ ਗਈ ਜਦਕਿ ਪਿਛਲੇ ਸਾਲ 19 ਜੂਨ ਨੂੰ ਬਿਜਲੀ ਦੀ ਮੰਗ 16089 ਮੈਗਾਵਾਟ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਤੰਦੂਰ ਵਾਂਗੂ ਤਪ ਰਹੇ ਪੰਜਾਬ ਵਿਚ ਵਧੀ ਹੋਈ ਗਰਮੀ ਨੇ ਵੀ ਬਿਜਲੀ ਦੀ ਮੰਗ ਵਿਚ ਆਪਣਾ ਯੋਗਦਾਨ ਪਾਇਆ ਹੈ। ਪਾਵਰਕਾਮ ਨੇ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੇ ਸਾਰੇ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂ ਕੀਤੇ ਹੋਏ ਹਨ ਅਤੇ ਇਨ੍ਹਾਂ ਤੋਂ ਇਲਾਵਾ ਪਣ ਬਿਜਲੀ ਪ੍ਰਾਜੈਕਟਾਂ ਅਤੇ ਸੌਰ ਊਰਜਾ ਪ੍ਰਾਜੈਕਟਾਂ ਤੋਂ ਵੀ ਬਿਜਲੀ ਮਿਲ ਰਹੀ ਹੈ ਜਦਕਿ ਬਿਜਲੀ ਦੀ ਖਰੀਦ ਕਰਕੇ ਵੀ ਸਪਲਾਈ ਜਾਰੀ ਹੈ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e