ਬਿਜਲੀ ਦਰਾਂ ਦੇ ਵਾਧੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਸੜਕਾਂ ''ਤੇ ਉੱਤਰੇਗਾ : ਪ੍ਰੋ. ਚੰਦੂਮਾਜਰਾ

Thursday, May 30, 2019 - 09:26 AM (IST)

ਬਿਜਲੀ ਦਰਾਂ ਦੇ ਵਾਧੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਸੜਕਾਂ ''ਤੇ ਉੱਤਰੇਗਾ : ਪ੍ਰੋ. ਚੰਦੂਮਾਜਰਾ

ਪਟਿਆਲਾ (ਜੋਸਨ)—ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬਿਜਲੀ ਦਰਾਂ ਦੇ ਵਾਧੇ ਵਾਲਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਸੜਕਾਂ 'ਤੇ ਉੱਤਰ ਕੇ ਵਿਰੋਧ ਕਰੇਗਾ। ਪ੍ਰੋ. ਚੰਦੂਮਾਜਰਾ ਨੇ ਹਲਕਾ ਪਟਿਆਲਾ ਦੇ ਵਰਕਰਾਂ ਦਾ ਧੰਨਵਾਦ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਲੋਕਾਂ ਦੀ ਜੇਬਾਂ 'ਤੇ ਡਾਕਾ ਮਾਰਿਆ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਜ਼ਿੱਦ ਤੇ ਸਿਆਸੀ ਹਿਤਾਂ ਦੀ ਪੂਰਤੀ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਮੁੜ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਗੈਰ-ਕਾਨੂੰਨੀ ਢੰਗ ਨਾਲ ਬਹਾਲੀ ਕਰਨਾ ਚੋਣ ਕਮਿਸ਼ਨ ਦੇ ਹੁਕਮਾਂ ਦੀ ਸਭ ਤੋਂ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਬੇਅਦਬੀ ਦਾ ਅਸਰ ਹੁੰਦਾ ਤਾਂ ਕਾਂਗਰਸ ਨੂੰ ਲੋਕਾਂ ਵੋਟ ਨਹੀਂ ਸੀ ਪਾਉਣੀ। ਕਾਂਗਰਸ ਬੇਅਦਬੀ ਲਈ ਜ਼ਿੰਮੇਵਾਰੀ ਰਹੀ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਮੇਰੀ ਹਾਰ ਲਈ 'ਆਪ' ਤੇ ਕਾਂਗਰਸ ਜ਼ਿੰਮੇਵਾਰ ਹੈ। ਕੈਪਟਨ ਸਰਕਾਰ ਨੇ ਸਰਕਾਰੀਤੰਤਰ ਦੀ ਵਰਤੋਂ ਕੀਤੀ। ਸਰਪੰਚਾਂ ਨੂੰ ਡਰਾ-ਧਮਕਾ ਵੋਟ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਦੀ ਜਿੱਤ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਹੋਈ ਹੈ। ਹਲਕੇ ਦੇ ਲੋਕਾਂ ਨਾਲ ਕੀਤੀਆਂ ਜ਼ਿਆਦਤੀਆਂ ਲਈ ਕੈਪਟਨ ਨੂੰ ਨਤੀਜੇ ਜ਼ਰੂਰ ਭੁਗਤਣੇ ਪੈਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 6 ਮਹੀਨਿਆਂ ਲਈ ਮੁਫ਼ਤ ਡੀਜ਼ਲ ਦਿੱਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਆਪਣੀ ਕਹਿਣੀ ਅਤੇ ਕਰਨੀ 'ਚ ਕਦੇ ਪੂਰਾ ਨਹੀਂ ਉੱਤਰੇ।


author

Shyna

Content Editor

Related News