ਚੋਣ ਵਾਅਦਿਆਂ ਦੇ ਉਲਟ ਹਨ ਬਿਜਲੀ ਦਰਾਂ ''ਚ ਵਾਰ-ਵਾਰ ਵਾਧੇ : ''ਆਪ''

06/24/2018 12:51:14 AM

ਚੰਡੀਗੜ੍ਹ (ਰਮਨਜੀਤ) - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੇਂਡੂ ਖੇਤਰਾਂ ਲਈ ਬਿਜਲੀ ਦੀਆਂ ਦਰਾਂ ਵਿਚ ਕੀਤੇ ਹੋਰ ਵਾਧੇ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਇਹ ਵਾਧੇ ਚੋਣ ਵਾਅਦਿਆਂ ਤੋਂ ਉਲਟ ਹਨ | ਪਾਰਟੀ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ, ਕਿਉਾਕਿ ਇਸ ਫ਼ੈਸਲੇ ਨਾਲ ਦਿਹਾਤੀ ਖਪਤਕਾਰਾਂ 'ਤੇ 200 ਕਰੋੜ ਰੁਪਏ ਤੋਂ ਵੱਧ ਦਾ ਵਾਧੂ ਬੋਝ ਪਵੇਗਾ, ਜਦਕਿ ਲੋਕ ਪਹਿਲਾਂ ਹੀ ਹੱਦੋਂ ਵੱਧ ਮਹਿੰਗਾਈ ਅਤੇ ਕਰਜ਼ੇ ਦੇ ਬੋਝ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ |
'ਆਪ' ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦੋਆਬਾ ਜ਼ੋਨ ਦੇ ਪ੍ਰਧਾਨ ਡਾ. ਰਵਜੋਤ ਸਿੰਘ, ਮਾਲਵਾ-1 ਦੇ ਨਰਿੰਦਰ ਸਿੰਘ ਸੰਧੂ (ਨਾਟੀ ਸਰਪੰਚ), ਮਾਲਵਾ ਜ਼ੋਨ-2 ਦੇ ਗੁਰਦਿੱਤ ਸਿੰਘ ਸੇਖੋਂ ਅਤੇ ਮਾਲਵਾ ਜ਼ੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ 'ਚ 4 ਵਾਰ ਵਾਧਾ ਕਰਕੇ ਪੰਜਾਬ ਦੀ ਜਨਤਾ ਨਾਲ ਵਾਅਦਾ-ਿਖ਼ਲਾਫ਼ੀ ਕੀਤੀ ਹੈ | ਵਾਰ-ਵਾਰ ਬਿਜਲੀ ਦਰਾਂ ਵਧਾ ਕੇ ਅੱਜ ਪੰਜਾਬ ਨੂੰ ਦੇਸ਼ ਦੇ ਮਹਿੰਗੀ ਬਿਜਲੀ ਵੇਚਣ ਵਾਲੇ ਸਿਖਰਲੇ ਰਾਜਾਂ ਵਿਚ ਸ਼ਾਮਲ ਕਰ ਦਿੱਤਾ ਗਿਆ ਹੈ, ਜਦਕਿ ਚੋਣਾਂ ਮੌਕੇ ਸਸਤੀ ਬਿਜਲੀ ਦੇਣ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੇ ਇਕਰਾਰਨਾਮਿਆਂ ਨੂੰ ਰੱਦ ਕਰਕੇ ਨਵੇਂ ਸਿਰਿਉਂ ਸਮਝੌਤੇ ਕਰਨ ਦੇ ਵਾਅਦੇ ਕੀਤੇ ਗਏ ਸਨ |


Related News