ਸਮਝੌਤੇ ਰੱਦ ਨਹੀਂ, ਦੁਬਾਰਾ ਤੈਅ ਹੋਣਗੀਆਂ ਬਿਜਲੀ ਦਰਾਂ : ‘ਆਪ’

Friday, Nov 12, 2021 - 11:30 AM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ’ਚ ਰਾਜ ਦੇ ਬਿਜਲੀ ਖੇਤਰ ਬਾਰੇ ਵ੍ਹਾਈਟ ਪੇਪਰ ਪੇਸ਼ ਕੀਤਾ। ਇਹ ਵੀ ਦਾਅਵਾ ਕੀਤਾ ਗਿਆ ਕਿ ਇਹ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਸਬੰਧੀ ਹੈ ਪਰ ਆਮ ਆਦਮੀ ਪਾਰਟੀ ਨੇ ਇਸ ਨੂੰ ਨਕਾਰਦਿਆਂ ਸੱਤਾਧਿਰ ਨੂੰ ਸਦਨ ਦੇ ਅੰਦਰ ਅਤੇ ਬਾਹਰ ਘੇਰਿਆ। ਆਮ ਆਦਮੀ ਪਾਰਟੀ ਨੇ ਕਿਹਾ ਕਿ ਅਸਲ ’ਚ ਇਹ ਸਮਝੌਤੇ ਰੱਦ ਕਰਨ ਦਾ ਨਹੀਂ, ਸਗੋਂ ਬਿਜਲੀ ਖਰੀਦ ਦਰਾਂ ਨੂੰ ਦੁਬਾਰਾ ਤੈਅ ਕਰਨ ਸਬੰਧੀ ਚੱਲ ਰਹੀ ਕਾਰਵਾਈ ਹੈ। ‘ਆਪ’ ਨੇਤਾ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ ਨਿੱਜੀ ਬਿਜਲੀ ਕੰਪਨੀਆਂ ਨਾਲ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਗਏ ਸਮਝੌਤੇ ਰੱਦ ਕਰਨ ਸਬੰਧੀ ਮਤਾ ਲਿਆਂਦਾ ਜਾਵੇਗਾ ਪਰ ਵ੍ਹਾਈਟ ਪੇਪਰ ਦੇ ਰੂਪ ’ਚ ਸਰਕਾਰ ਨੇ ਜੋ ਮਤਾ ਪੇਸ਼ ਕੀਤਾ, ਉਹ ਰਾਜ ’ਚ ਸਥਾਪਿਤ ਤਿੰਨ ਨਿੱਜੀ ਥਰਮਲ ਪਲਾਂਟਾਂ ਦੇ ਨਾਲ ਹੁਣ ਤੱਕ ਤੈਅ ਬਿਜਲੀ ਦਰਾਂ ਨੂੰ ਰੀ-ਨੇਗੋਸ਼ੀਏਟ (ਪੁਨਰਨਿਧਾਰਤ) ਕਰਨ ਸਬੰਧੀ ਹੈ। ਆਮ ਆਦਮੀ ਪਾਰਟੀ ਨੇ ਸਦਨ ’ਚ ਹੰਗਾਮਾ ਕੀਤਾ ਅਤੇ ਸਰਕਾਰ ’ਤੇ ਜਨਤਾ ਦੀਆਂ ਅੱਖਾਂ ’ਚ ਧੂੜ ਪਾਉਣ ਦਾ ਦੋਸ਼ ਲਗਾਇਆ, ਜਿਸ ਤੋਂ ਬਾਅਦ ਸਦਨ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਸਮਝੌਤਿਆਂ ਦੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ‘ਆਪ’ ਨੇ ਚੰਨੀ ਸਰਕਾਰ ਵਲੋਂ ਵਧਾ-ਚੜ੍ਹਾ ਕੇ ਪ੍ਰਚਾਰੇ ਜਾ ਰਹੇ ਅੰਕੜਿਆਂ ’ਤੇ ਉਠਾਏ ਸਵਾਲ

ਪੱਤਰਕਾਰਾਂ ਨਾਲ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਸਦਨ ’ਚ ਬਿਜਲੀ ਦਰਾਂ ਨੂੰ ਰੀ-ਨੇਗੋਸ਼ੀਏਟ ਕਰਨ ਦੀ ਗੱਲ ਕਹੀ ਗਈ ਹੈ। ਚੀਮਾ ਨੇ ਕਿਹਾ ਕਿ ਆਪ ਵਿਧਾਇਕਾਂ ਦੇ ਸਵਾਲਾਂ ’ਤੇ ਖ਼ਜ਼ਾਨਾ-ਮੰਤਰੀ ਮਨਪ੍ਰੀਤ ਬਾਦਲ ਨੇ ਵੀ ਮੰਨਿਆ ਕਿ ਥਰਮਲ ਪਲਾਂਟ ਬੰਦ ਨਹੀਂ ਹੋ ਰਹੇ ਹਨ, ਸਗੋਂ ਉਨ੍ਹਾਂ ਦੇ ਨਾਲ ਤੈਅ ਕੀਤੀ ਗਈਆਂ ਦਰਾਂ ਨੂੰ ਰੀ-ਨੇਗੋਸ਼ੀਏਟ ਕਰਨ ਲਈ ਬਿਲ ਲਿਆਂਦਾ ਜਾ ਰਿਹਾ ਹੈ। ਜਦੋਂ ਕਿ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਮਝੌਤਿਆਂ ਨੂੰ ਰੱਦ ਕੀਤਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਇਨ੍ਹਾਂ ਗੱਲਾਂ ਤੋਂ ਲੱਗਦਾ ਹੈ ਕਿ ਸਰਕਾਰ ਦੀ ਇੱਛਾ ਸਹੀ ਨਹੀਂ ਹੈ।

ਇਹ ਵੀ ਪੜ੍ਹੋ : ਸੰਚਾਰ ਕ੍ਰਾਂਤੀ ਰਾਹੀਂ ਅਰਬਾਂ ਲੋਕਾਂ ਦੀ ਜ਼ਿੰਦਗੀ ਬਦਲੀ, ਪੰਜਾਬ ਦੇ ਪ੍ਰੋ. ਨਰਿੰਦਰ ਸਿੰਘ ਕਪਾਨੀ ਨੇ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 


Anuradha

Content Editor

Related News