ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਝੁਲਸਿਆ
Saturday, Jan 27, 2018 - 12:27 PM (IST)

ਬਠਿੰਡਾ (ਸੁਖਵਿੰਦਰ)-ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਬੁਰੀ ਤਰ੍ਹਾਂ ਝੁਲਸ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਨਰੂਆਣਾ ਰੋਡ 'ਤੇ ਗਲੀ ਨੰਬਰ 4 'ਚ ਇਕ ਬਿਜਲੀ ਕਰਮਚਾਰੀ ਖੰਭੇ 'ਤੇ ਚੜ੍ਹ ਕੇ ਬਿਜਲੀ ਸਪਲਾਈ ਠੀਕ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਕਰੰਟ ਲੱਗਣ ਕਾਰਨ ਉਕਤ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਖੰਭੇ ਤੋਂ ਥੱਲੇ ਡਿੱਗ ਕੇ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ ਅਤੇ ਗੌਤਮ ਗੋਇਲ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਮਨਦੀਪ ਕੁਮਾਰ ਵਾਸੀ ਨਰੂਆਣਾ ਰੋਡ ਵਜੋਂ ਹੋਈ।