ਬਿਜਲੀ ਉਪਭੋਗਤਾ ਸਾਵਧਾਨ! ਜੇ ਨਾ ਕੀਤਾ ਇਹ ਕੰਮ ਤਾਂ ਕੱਟੇ ਜਾਣਗੇ ਕੁਨੈਕਸ਼ਨ

Thursday, Sep 19, 2024 - 01:28 PM (IST)

ਬਿਜਲੀ ਉਪਭੋਗਤਾ ਸਾਵਧਾਨ! ਜੇ ਨਾ ਕੀਤਾ ਇਹ ਕੰਮ ਤਾਂ ਕੱਟੇ ਜਾਣਗੇ ਕੁਨੈਕਸ਼ਨ

ਲੁਧਿਆਣਾ (ਖੁਰਾਣਾ)- ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ., ਪਾਵਰਕਾਮ ਵਿਭਾਗ ਦੇ ਸੀ. ਐੱਮ. ਡੀ. ਅਤੇ ਡਾਇਰੈਕਟਰ ਡੀ. ਪੀ. ਸੀ. ਗਰੇਵਾਲ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਵਿਭਾਗ ਦੇ 420 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਤੇਜ਼ੀ ਨਾਲ ਕੱਟੇ ਅਤੇ 12.81 ਕਰੋੜ ਰੁਪਏ ਦੇ ਬਕਾਇਆ ਬਿੱਲਾਂ ਦੀ ਵਸੂਲੀ ਕੀਤੀ। ਲੰਮੇ ਸਮੇਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲੇ ਡਿਫਾਲਟਰ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਕਿਉਂ ਵਧਿਆ NSA? ਸਰਕਾਰ ਨੇ ਹਾਈ ਕੋਰਟ 'ਚ ਦਿੱਤਾ ਜਵਾਬ

ਪਾਵਰਕਾਮ ਵਿਭਾਗ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹੰਸ ਦੀ ਅਗਵਾਈ ਹੇਠ ਗਠਿਤ ਵੱਖ-ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਟੀਮਾਂ ਵੱਲੋਂ ਬੁੱਧਵਾਰ ਸਵੇਰੇ ਇਕ ਵਿਸ਼ੇਸ਼ ਰਣਨੀਤੀ ਤਹਿਤ ਪੂਰੇ ਲੁਧਿਆਣਾ ਜ਼ਿਲੇ ’ਚ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖਿਲਾਫ ਵੱਡੀ ਮੁਹਿੰਮ ਚਲਾਈ ਗਈ, ਜਿਸ ’ਚ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਪਿਛਲੇ ਲੰਬੇ ਸਮੇਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲੇ 420 ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਹਨ। ਵਿਭਾਗ ਦੇ ਡਿਫਾਲਟਰ ਖਪਤਕਾਰਾਂ ਤੋਂ ਕਰੋੜਾਂ ਰੁਪਏ ਦੇ ਬਕਾਇਆ ਬਿੱਲਾਂ ਦੀ ਵਸੂਲੀ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - 5 ਜਨਾਨੀਆਂ ਨਾਲ ਫੜ੍ਹੇ ਗਏ 4 ਬੰਦੇ! ਗੰਦੇ-ਧੰਦੇ ਦਾ ਹੋਇਆ ਖ਼ੁਲਾਸਾ

ਕੀ ਕਹਿੰਦੇ ਹਨ ਚੀਫ ਇੰਜੀਨੀਅਰ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹੰਸ ਨੇ ਦੱਸਿਆ ਕਿ ਪਾਵਰਕਾਮ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰਾਂ ਖਿਲਾਫ ਕਾਰਵਾਈ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਡਿਫਾਲਟਰ ਖਪਤਕਾਰਾਂ ਨੂੰ ਜਾਗਰੂਕ ਕਰਨ ਦੇ ਯਤਨ ਕਰ ਰਹੀਆਂ ਹਨ। ਬਿਜਲੀ ਦੇ ਬਕਾਇਆ ਬਿੱਲਾਂ ਨੂੰ ਜਮ੍ਹਾ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਕ ਸਵਾਲ ਦੇ ਜਵਾਬ ’ਚ ਮੁੱਖ ਇੰਜੀਨੀਅਰ ਜਗਦੇਵ ਸਿੰਘ ਹੰਸ ਨੇ ਕਿਹਾ ਕਿ ਖਪਤਕਾਰ ਆਪਣੇ ਬਕਾਇਆ ਬਿਜਲੀ ਬਿੱਲ ਜਮ੍ਹਾ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਬਾਅਦ ’ਚ ਬਿਜਲੀ ਮੀਟਰ ਕੱਟਣ ਦੀ ਸਥਿਤੀ ’ਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News