ਭਲਕੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
Friday, Nov 15, 2024 - 06:22 PM (IST)
ਚੌਕ ਮਹਿਤਾ (ਕੈਪਟਨ)-ਬਿਜਲੀ ਬੋਰਡ 66 ਕੇ. ਵੀ. ਸਬ ਸਟੇਸ਼ਨ ਮਹਿਤਾ ਚੌਕ ਵਿਖੇ ਬਿਜਲੀ ਘਰ ਦੇ ਜੰਤਰਾਂ ਦੀ ਸਾਂਭ-ਸੰਭਾਲ ਅਤੇ ਜ਼ਰੂਰੀ ਮੁਰੰਮਤ ਕਰਨ ਲਈ 16 ਨਵੰਬਰ ਨੂੰ ਸਾਰੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਸ ਦੌਰਾਨ ਸਾਰੇ ਅਰਬਨ ਅਤੇ ਏ. ਪੀ. ਫੀਡਰਾਂ ਦੀ ਸਪਲਾਈ ਬੰਦ ਰਹੇਗੀ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ
ਇਸ ਦੇ ਨਾਲ 66 ਕੇ. ਵੀ. ਰੰਗੜ ਨੰਗਲ ਦੀ ਸਪਲਾਈ ਬੰਦ ਰਹੇਗੀ। ਇਹ ਕੰਮ ਉਚ ਅਧਿਕਾਰੀਆਂ ਤੋਂ ਮਨਜ਼ੂਰੀ ਲੈ ਕੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਜੀਨੀਅਰ ਰਵਿੰਦਰ ਸਿੰਘ ਐੱਸ. ਡੀ. ਓ. ਅਤੇ ਇਜੀਨੀਅਰ ਤਜਿੰਦਰ ਸਿੰਘ ਜੇ. ਈ. ਨੇ ਦੱਸਿਆ ਕਿ ਸਮੇਂ ਤੋਂ ਪਹਿਲਾਂ ਕੰਮ ਪੂਰਾ ਕਰ ਕੇ ਸਪਲਾਈ ਚਾਲੂ ਕਰਨ ਦਾ ਯਤਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8