ਬਿਜਲੀ ਮੁਲਾਜ਼ਮ ਨੂੰ ਤੇਜ਼ ਰਫ਼ਤਾਰ ਸਕਾਰਪਿਓ ਨੇ ਦਰੜਿਆ, ਹੋਈ ਦਰਦਨਾਕ ਮੌਤ
Thursday, Jul 24, 2025 - 01:33 PM (IST)

ਝਬਾਲ(ਨਰਿੰਦਰ)- ਝਬਾਲ ਵਿਖੇ ਮੋਟਰਸਾਈਕਲ 'ਤੇ ਡਿਊਟੀ 'ਤੇ ਜਾ ਰਹੇ ਬਿਜਲੀ ਮੁਲਾਜ਼ਮ ਨੂੰ ਰਸਤੇ ਵਿਚ ਇਕ ਤੇਜ਼ ਰਫ਼ਤਾਰ ਸਕਾਰਪਿਓ ਨੇ ਇਹਨੀਂ ਜ਼ੋਰ ਦੀ ਟੱਕਰ ਮਾਰੀ ਕਿ ਬਿਜਲੀ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੁਲਜੀਤ ਸਿੰਘ ਵਾਸੀ ਮੱਲੀਆਂ ਜਿਸ ਦੀ ਝਬਾਲ ਬਿਜਲੀ ਘਰ ਵਿਖੇ ਡਿਊਟੀ ਸੀ ਕਿ ਅੱਜ ਸਵੇਰੇ ਆਪਣੇ ਮੋਟਰਸਾਈਕਲ 'ਤੇ ਆਪਣੇ ਪਿੰਡ ਤੋਂ ਝਬਾਲ ਵਿਖੇ ਡਿਊਟੀ ਲਈ ਆ ਰਿਹਾ ਸੀ ਕਿ ਝਬਾਲ ਨੇੜੇ ਤਰਨਤਾਰਨ ਰੋਡ ਤੋਂ ਸਾਹਮਣੇ ਆ ਰਹੀ ਇਕ ਤੇਜ਼ ਰਫਤਾਰ ਸਕਾਰਪਿਓ ਨੰ ਪੀ ਬੀ 11 ਸੀ ਐਮ 3013 ਨੇ ਜ਼ੋਰਦਾਰ ਨਾਲ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਇਸ ਹਾਦਸੇ ਵਿਚ ਕੁਲਜੀਤ ਸਿੰਘ ਵਾਸੀ ਮੱਲੀਆਂ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂ ਕਿ ਮੋਟਰਸਾਈਕਲ ਟੁੱਟਕੇ ਦੂਹਰਾ ਹੋ ਗਿਆ। ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ। ਜਿਨ੍ਹਾਂ ਮਿਰਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8