ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਬਿਜਲੀ ਸਪਲਾਈ ਬਣੀ ਚੁਣੌਤੀ, 11 ਤੋਂ 13 ਅਗਸਤ ਤੱਕ...
Sunday, Aug 10, 2025 - 01:32 PM (IST)

ਜਲੰਧਰ (ਪੁਨੀਤ)– ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਿਜਲੀ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਜੁਆਇੰਟ ਫੋਰਮ ਵੱਲੋਂ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ 11 ਤੋਂ 13 ਅਗਸਤ ਤਕ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਅਗਲੇ 3 ਦਿਨ ਪਾਵਰ ਸਿਸਟਮ ਚਲਾਉਣਾ ਵਿਭਾਗ ਲਈ ਚੁਣੌਤੀ ਭਰਿਆ ਰਹਿਣ ਵਾਲਾ ਹੈ। ਇਸ ਘਟਨਾਕ੍ਰਮ ਕਾਰਨ ਵਿਭਾਗ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰੇਸ਼ਾਨੀ ਵਧਦੀ ਹੋਈ ਨਜ਼ਰ ਆ ਰਹੀ ਹੈ। ਇਸੇ ਸਿਲਸਿਲੇ ਵਿਚ ਵਿਭਾਗ ਵੱਲੋਂ ਸਬ-ਸਟੇਸ਼ਨਾਂ, ਸਕਾਡਾ ਕੰਟਰੋਲ ਸੈਂਟਰ ਵਰਗੇ ਅਹਿਮ 33 ਸਥਾਨਾਂ ’ਤੇ ਲਗਭਗ 69 ਕਰਮਚਾਰੀਆਂ ਦੀ ਅਸਥਾਈ ਤਾਇਨਾਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਐਂਟੀ ਡਰੋਨ ਸਿਸਟਮ ਦੀ ਸ਼ੁਰੂਆਤ, ਕੇਜਰੀਵਾਲ ਨੇ ਕਿਹਾ ਹੁਣ ਨਸ਼ਾ ਮੁਕਤ ਹੋਵੇਗਾ ਸੂਬਾ
ਉਥੇ ਹੀ ਹੜਤਾਲ ਦੇ ਸਬੰਧ ਵਿਚ ਯੂਨੀਅਨ ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਚੱਲਦੇ ਆ ਰਹੇ ਮੁੱਦਿਆਂ ਨੂੰ ਲੈ ਕੇ 2 ਜੂਨ ਨੂੰ ਬਿਜਲੀ ਮੰਤਰੀ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ ਸੀ। ਇਸ ਦੌਰਾਨ ਕਈ ਮੁੱਦਿਆਂ ’ਤੇ ਬਣੀ ਸਹਿਮਤੀਆਂ ਨੂੰ ਅਜੇ ਤਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਹੁਣ ਉਨ੍ਹਾਂ ਕੋਲ ਸੰਘਰਸ਼ ਕਰਨ ਦੇ ਇਲਾਵਾ ਕੋਈ ਰਸਤਾ ਬਾਕੀ ਨਹੀਂ ਬਚਦਾ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ
ਕਰਮਚਾਰੀ ਸੰਗਠਨਾਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮੀਟਿੰਗ ਵਿਚ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਨ ਲਈ ਮੈਨੇਜਮੈਂਟ ਨੇ ਸਮਾਂ ਤਾਂ ਮੰਗਿਆ ਪਰ ਤਿੰਨ ਹਫ਼ਤੇ ਬੀਤ ਜਾਣ ਦੇ ਬਾਅਦ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸੇ ਰੋਸ ਵਿਚ 25 ਜੂਨ ਤੋਂ ਬਿਜਲੀ ਕਰਮਚਾਰੀ ਵਰਕ-ਟੂ-ਰੂਲ ਤਹਿਤ ਸਿਰਫ਼ ਆਪਣੀ ਤੈਅ ਡਿਊਟੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਆਪਣੀਆਂ ਮੰਗਾਂ ਦਾ ਹੱਲ ਕਰਨ ਲਈ ਮੈਨੇਜਮੈਂਟ ਨਾਲ ਸੰਪਰਕ ਬਣਾ ਰਹੇ ਹਨ ਪਰ ਅਧਿਕਾਰੀ ਇਨ੍ਹਾਂ ਮੁੱਦਿਆਂ ਨੂੰ ਟਾਲ-ਮਟੋਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਭਿਆਨਕ ਹਾਦਸਿਆਂ ਦੇ ਸ਼ਿਕਾਰ ਕਰਮਚਾਰੀਆਂ ਨੂੰ ਜ਼ਿਆਦਾ ਮੁਆਵਜ਼ਾ, ਡਿਊਟੀ ਦੌਰਾਨ ਜ਼ਖ਼ਮੀ ਕਰਮਚਾਰੀਆਂ ਦਾ ਪੂਰਾ ਇਲਾਜ, ਠੇਕੇ ’ਤੇ ਕੰਮ ਕਰ ਰਹੇ ਇਨ-ਹਾਊਸ ਕਰਮਚਾਰੀਆਂ ਦੀ ਪੱਕੀ ਭਰਤੀ, ਪੁਰਾਣੀ ਪੈਨਸ਼ਨ ਦੀ ਬਹਾਲੀ, ਬਕਾਇਆ ਤਨਖਾਹ ਅਤੇ ਪੈਨਸ਼ਨ ਸੋਧ, ਪੇ-ਪੈਰਿਟੀ ਦੀ ਉਲੰਘਣਾ ਨੂੰ ਦੂਰ ਕਰਨਾ, ਮਹਿਲਾ ਕਰਮਚਾਰੀਆਂ ਲਈ ਵੱਖਰਾ ਵਾਸ਼ਰੂਮ, ਖ਼ਸਤਾਹਾਲ ਦਫ਼ਤਰਾਂ ਦੀ ਮੁਰੰਮਤ ਅਤੇ ਹੋਰ ਕਈ ਮੰਗਾਂ ਪੈਂਡਿੰਗ ਹਨ।
ਇਸ ਦੇ ਇਲਾਵਾ ਪੰਜਾਬ ਸਰਕਾਰ ’ਤੇ ਵੀ ਦੋਸ਼ ਹੈ ਕਿ ਉਹ ਸੂਬੇ ਦੇ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 13 ਫੀਸਦੀ ਡੀ. ਏ. ਦੀ ਅਦਾਇਗੀ ਵਿਚ ਕਟੌਤੀ ਕਰ ਰਹੀ ਹੈ ਅਤੇ ਡੀ. ਏ. ਦਾ ਪੁਰਾਣਾ ਬਕਾਇਆ ਵੀ ਜਾਰੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਜੁਆਇੰਟ ਫੋਰਮ ਨਾਲ ਸਬੰਧਤ ਯੂਨੀਅਨਾਂ ਦੇ ਕਰਮਚਾਰੀ 11, 12, 13 ਅਗਸਤ ਨੂੰ ਪੰਜਾਬ ਭਰ ਵਿਚ ਸਮੂਹਿਕ ਛੁੱਟੀ ਲੈ ਕੇ ਆਪਣੇ-ਆਪਣੇ ਦਫ਼ਤਰਾਂ ਦੇ ਬਾਹਰ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਇਸ ਸੰਘਰਸ਼ ਵਿਚ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਕਰਮਚਾਰੀ ਏਕਤਾ ਮੰਚ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ) ਅਤੇ ਪੈਨਸ਼ਨਰਜ਼ ਫੈੱਡਰੇਸ਼ਨ (ਪੰਜਾਬ) ਸਮੇਤ ਕਈ ਅਹਿਮ ਯੂਨੀਅਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ:ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਗਏ ਸੀਲ
ਹਰੇਕ ਸਬ-ਸਟੇਸ਼ਨ ’ਚ 2 ਕਰਮਚਾਰੀ ਤਾਇਨਾਤ
ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ ਕਰਨ ਕਾਰਨ ਪਾਵਰਕਾਮ ਵੱਲੋਂ ਨਿਰਵਿਘਨ ਸਪਲਾਈ ਨੂੰ ਲੈ ਕੇ ਗੰਭੀਰਤਾ ਦਿਖਾਈ ਜਾ ਰਹੀ ਹੈ। ਇਸੇ ਸਿਲਸਿਲੇ ਵਿਚ ਦਫਤਰੀ ਹੁਕਮ ਨੰਬਰ 61 ਜਾਰੀ ਕਰਦੇ ਹੋਏ ਸਬ-ਸਟੇਸ਼ਨਾਂ ਵਿਚ ਅਸਥਾਈ ਤੌਰ ’ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਕਿ ਪਾਵਰ ਸਿਸਟਮ ਨੂੰ ਚਲਾਇਆ ਜਾ ਸਕੇ। ਇਸੇ ਸਿਲਸਿਲੇ ਵਿਚ ਜੇ. ਈ., ਏ. ਏ. ਈ., ਆਈ. ਟੀ. ਵਿਭਾਗ ਨਾਲ ਸਬੰਧਤ 69 ਕਰਮਚਾਰੀਆਂ ਨੂੰ 33 ਸਬ-ਸਟੇਸ਼ਨਾਂ ਅਤੇ ਸਕਾਡਾ ਸੈਂਟਰਾਂ ਵਿਚ ਲਾਇਆ ਗਿਆ ਹੈ। ਵਿਭਾਗ ਵੱਲੋਂ ਹਰੇਕ ਸਬ-ਸਟੇਸ਼ਨ ਵਿਚ 2 ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਬਦਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e