ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਮਿੱਡ-ਡੇ-ਮੀਲ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ

Friday, Dec 08, 2017 - 10:25 AM (IST)

ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਮਿੱਡ-ਡੇ-ਮੀਲ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ


ਜਲਾਲਾਬਾਦ (ਟੀਨੂੰ, ਦੀਪਕ) - ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇਕਾਈ ਫਾਜ਼ਿਲਕਾ ਦੇ ਜ਼ਿਲਾ ਪ੍ਰਧਾਨ ਜਗਨੰਦਨ ਸਿੰਘ ਅਤੇ ਵਾਈਸ ਪ੍ਰਧਾਨ ਪੰਜਾਬ ਅਸ਼ੋਕ ਸਰਾਰੀ ਵੱਲੋਂ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ 'ਚ ਚਲਾਈ ਜਾ ਰਹੀ ਮਿਡ-ਡੇ-ਮੀਲ ਸਕੀਮ ਦੇ ਤਹਿਤ ਪਿਛਲੇ ਕਾਫੀ ਸਮੇਂ ਤੋਂ ਬੱਚਿਆਂ ਨੂੰ ਖਾਣਾ ਦੇਣ ਦੀ ਰਾਸ਼ੀ ਨਹੀਂ ਜਾਰੀ ਕੀਤੀ ਗਈ, ਜਿਸ ਕਰਕੇ ਅਧਿਆਪਕਾਂ ਵੱਲੋਂ ਮਿਡ-ਡੇ-ਮੀਲ ਨੂੰ ਚਲਾਉਣ ਦੇ ਲਈ ਆਪਣੇ ਕੋਲੋਂ ਪੈਸੇ ਖਰਚ ਕੀਤੇ ਜਾ ਰਹੇ ਹਨ। ਪਿਛਲੇ ਕਾਫੀ ਸਮੇਂ ਤੋਂ ਸਰਕਾਰ ਵੱਲੋਂ ਰਕਮ ਜਾਰੀ ਨਾ ਕਰਨ ਕਰਕੇ ਅਧਿਆਪਕ ਵਰਗ ਮਾਨਸਿਕ ਤੌਰ 'ਤੇ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਰਿਹਾ ਹੈ। 
ਨਵੰਬਰ ਦੇ ਮਹੀਨੇ 'ਚ ਸਿਰਫ 20 ਦਿਨਾਂ ਦੇ ਪੈਸੇ ਦੇ ਕੇ ਸਰਕਾਰ ਨੇ ਟਾਈਮ ਪਾਸ ਨੀਤੀ ਜਾਰੀ ਰੱਖੀ ਹੋਈ ਹੈ, ਜਿਸ ਕਰ ਕੇ ਬਹੁਤ ਸਾਰੇ ਸਕੂਲਾਂ 'ਚ 40 ਤੋਂ 50 ਹਜ਼ਾਰ ਦੀ ਰਾਸ਼ੀ ਬਕਾਇਆ ਬੋਲ ਰਹੀ ਹੈ, ਜਿਸ ਕਾਰਨ ਦੁਕਾਨਦਾਰਾਂ ਵੱਲੋਂ ਵੀ ਰਾਸ਼ਨ ਉਧਾਰ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਗਏ ਹਨ ਅਤੇ ਅਧਿਆਪਕ ਵਰਗ ਵੱਲੋਂ ਮਿਡ-ਡੇ-ਮੀਲ ਸਕੀਮ ਨੂੰ ਚਾਲੂ ਰੱਖਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ 10 ਦਸੰਬਰ ਤੱਕ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਜ਼ਿਲਾ ਫਾਜ਼ਿਲਕਾ ਦੇ ਸਾਰੇ ਪ੍ਰਾਇਮਰੀ ਤੇ ਅਪਰ-ਪ੍ਰਾਇਮਰੀ ਸਕੂਲਾਂ 'ਚ ਮਿਡ-ਡੇ-ਮੀਲ ਬਣਾਉਣਾ 11 ਦਸੰਬਰ ਤੋਂ ਬੰਦ ਕਰ ਦਿੱਤਾ ਜਾਵੇਗਾ। ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।


Related News