ਚੰਡੀਗੜ੍ਹ ਦੇ ਏਲਾਂਤੇ ਮਾਲ 'ਚ 'ਬੰਬ' ਦੀ ਸੂਚਨਾ, ਸ਼ਹਿਰ 'ਚ ਮਚਿਆ ਹੜਕੰਪ
Monday, Aug 12, 2019 - 03:34 PM (IST)

ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਦੇ ਮਸ਼ਹੂਰ ਏਲਾਂਤੇ ਮਾਲ 'ਚ ਸੋਮਵਾਰ ਨੂੰ ਬੰਬ ਹੋਣ ਦੀ ਅਫਵਾਹ ਕਾਰਨ ਲੋਕਾਂ 'ਚ ਤੜਥੱਲੀ ਮਚ ਗਈ, ਜਿਸ ਤੋਂ ਬਾਅਦ ਪੂਰੇ ਮਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਪੁਲਸ ਵਲੋਂ ਮਾਲ ਦੀਆਂ ਸਾਰੀਆਂ ਮੰਜ਼ਿਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਇਸ ਬਾਰੇ ਗੱਲ ਕਰਦਿਆਂ ਐੱਸ. ਐੱਸ. ਪੀ. ਨੀਲਾਂਬਰੀ ਜਗਦਲੇ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ 'ਤੇ ਏਲਾਂਤੇ ਮਾਲ 'ਚ ਬੰਬ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮਾਲ 'ਚ ਤਲਾਸ਼ੀ ਮੁਹਿੰਮ ਚਲਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਜੇ ਤੱਕ ਇੱਥੋਂ ਕੋਈ ਬੰਬ ਨਹੀਂ ਮਿਲਿਆ ਹੈ।
ਦੱਸ ਦੇਈਏ ਕਿ ਈਦ ਦੀ ਛੁੱਟੀ ਹੋਣ ਕਾਰਨ ਮਾਲ 'ਚ ਸਵੇਰ ਤੋਂ ਹੀ ਕਾਫੀ ਭੀੜ ਲੱਗੀ ਹੋਈ ਸੀ।