ਆਰਮੀਨੀਆ ਦੀ ਜੇਲ ’ਚ ਫਸੇ ਭਾਰਤੀ ਨੌਜਵਾਨਾਂ ਨਾਲ ਦੂਤਘਰ ਨੇ ਕੀਤੀ ਮੁਲਾਕਾਤ
Saturday, Jun 15, 2024 - 02:52 AM (IST)
ਸੁਲਤਾਨਪੁਰ ਲੋਧੀ (ਸੋਢੀ, ਧੀਰ, ਅਸ਼ਵਨੀ) - ਆਰਮੀਨੀਆ ਵਿਚ ਫਸੇ ਭਾਰਤੀ ਨੌਜਵਾਨਾਂ ਦੀ ਵਾਇਰਲ ਵੀਡਿਓ ਤੋਂ ਬਾਅਦ ਭਾਰਤੀ ਦੂਤਾਵਾਸ ਨੇ ਉਨ੍ਹਾਂ ਤੱਕ ਪਹੁੰਚ ਕਰ ਲਈ ਹੈ ਅਤੇ ਉਨ੍ਹਾਂ ਨਾਲ ਜੇਲ ’ਚ ਮੁਲਾਕਾਤ ਵੀ ਕਰ ਲਈ ਗਈ ਹੈ। ਇਨ੍ਹਾਂ ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡਿਓ ਪਾਈ ਗਈ ਸੀ, ਜਿਸ ’ਚ ਉਨ੍ਹਾਂ ਆਪਣੇ ਆਪ ਨੂੰ ਆਰਮੀਨੀਆ ਦੀ ਅਰਮਾਵੀਰ ਜੇਲ ਵਿਚ ਦੱਸਿਆ ਸੀ।
ਇਹ ਵੀ ਪੜ੍ਹੋ- ਅੱਗ ਦੀ ਅਫਵਾਹ ਕਾਰਨ ਕਈ ਯਾਤਰੀਆਂ ਨੇ ਟ੍ਰੇਨ ਤੋਂ ਮਾਰੀ ਛਾਲ, ਦੂਜੇ ਪਾਸਿਓ ਆ ਰਹੀ ਮਾਲ ਗੱਡੀ ਦੇ ਹੋਏ ਸ਼ਿਕਾਰ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਜਦੋਂ ਸੋਸ਼ਲ ਮੀਡੀਆ ’ਤੇ ਆਈ ਇਸ ਵੀਡਿਓ ਨੂੰ ਦੇਖਿਆ ਤਾਂ ਉਨ੍ਹਾਂ ਤੁਰੰਤ ਇਸ ਸੰਬੰਧੀ ਵਿਦੇਸ਼ ਮੰਤਰਾਲੇ ਤੇ ਭਾਰਤੀ ਦੂਤਘਰ ਨਾਲ ਸੰਪਰਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਦੇਸ਼ ਮੰਤਰਾਲੇ ਵੱਲੋਂ ਆਈ ਈ-ਮੇਲ ’ਚ ਜਾਣਕਾਰੀ ਦਿੱਤੀ ਗਈ ਹੈ ਕਿ ਯੇਰੇਵਨ ’ਚ ਭਾਰਤੀ ਦੂਤਘਰ ਦੇ ਕੌਂਸਲਰ ਵੱਲੋਂ ਜੇਲ ਦਾ ਦੌਰਾ ਕੀਤਾ ਗਿਆ।
ਇਹ ਵੀ ਪੜ੍ਹੋ- ਹਸਪਤਾਲ ਦੇ ਟਾਇਲਟ 'ਚ ਮਿਲਿਆ ਨਵਜੰਮਿਆ ਬੱਚਾ, ਫੈਲੀ ਸਨਸਨੀ
ਉਨ੍ਹਾਂ ਦੱਸਿਆ ਕਿ ਇਸ ਸਮੇਂ ਜੇਲ ’ਚ 12 ਦੇ ਕਰੀਬ ਭਾਰਤੀ ਨੌਜਵਾਨ ਬੰਦ ਹਨ, ਜਿਹੜੇ ਕਿ ਫਰਵਰੀ-ਮਾਰਚ 2024 ਦੇ ਮਹੀਨਿਆਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਆਰਮੀਨੀਆ-ਜਾਰਜੀਆ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਿਆਂ ਉੱਥੇ ਦੇ ਸੁਰੱਖਿਆ ਬਲ ਵੱਲੋਂ ਫੜੇ ਗਏ ਸਨ। ਸੰਤ ਸੀਚੇਵਾਲ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵਿਰੁੱਧ ਉੱਥੇ ਅਦਾਲਤ ਵਿਚ ਕੇਸ ਚੱਲ ਰਿਹਾ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕੀਤੀ ਹੈ ਤੇ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਯਤਨਸ਼ੀਲ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਫਰਜ਼ੀ ਟਰੈਵਲ ਏਜੰਟਾਂ ਤੋਂ ਚੌਕਸ ਰਹਿਣ। ਮੰਤਰਾਲਾ ਤੇ ਭਾਰਤੀ ਦੂਤਘਰ ਵੱਲੋਂ ਲਗਾਤਾਰ ਇਸ ਮਾਮਲੇ ਦੀ ਪੈਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e