ਦਿੱਲੀ ਕੂਚ ਤੋਂ ਪਹਿਲਾਂ ਸ਼ੰਭੂ ਬਾਰਡਰ 'ਤੇ ਕਿਸਾਨਾਂ ਦੀ ਵੱਡੀ ਪ੍ਰੈੱਸ ਕਾਨਫਰੰਸ, ਨੌਜਵਾਨਾਂ ਨੂੰ ਕੀਤੀ ਅਪੀਲ (ਵੀਡੀਓ)
Wednesday, Feb 21, 2024 - 09:29 AM (IST)
ਪਟਿਆਲਾ : ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂਆਂ ਵਲੋਂ ਸ਼ੰਭੂ ਬਾਰਡਰ 'ਤੇ ਵੱਡੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਕਿਸਾਨਾਂ ਦੀ ਫ਼ਿਕਰ ਹੈ ਤਾਂ ਫਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਕਿਉਂ ਨਹੀਂ ਮੰਨ ਲੈਂਦੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ 'ਤੇ ਜ਼ੁਲਮ ਨਾ ਕਰੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਐੱਮ. ਐੱਸ. ਪੀ. 'ਤੇ ਕਾਨੂੰਨ ਬਣਾਉਣ ਦੀ ਗੱਲ ਕਹੀ। ਇਸ ਦੌਰਾਨ ਨੌਜਵਾਨਾਂ ਨੂੰ ਖ਼ੁਦ 'ਤੇ ਕੰਟਰੋਲ ਰੱਖਣ ਦੀ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਨੌਜਵਾਨ ਸ਼ਾਂਤੀ ਬਣਾਈ ਰੱਖਣ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਟ੍ਰੈਫਿਕ ਨਿਯਮ ਲਾਗੂ, ਕਾਰਾਂ-ਗੱਡੀਆਂ ਚਲਾਉਣ ਵਾਲੇ ਜ਼ਰਾ ਧਿਆਨ ਨਾਲ ਪੜ੍ਹਨ ਇਹ ਖ਼ਬਰ
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋਕਾਂ ਦੀਆਂ ਭਾਵਨਾਵਾਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਪੰਧੇਰ ਨੇ ਕਿਹਾ ਕਿ ਜਾਂ ਤਾਂ ਸਾਡੀਆਂ ਮੰਗਾਂ ਮੰਨੀਆਂ ਜਾਣ, ਨਹੀਂ ਤਾਂ ਸਾਨੂੰ ਸ਼ਾਂਤੀ ਨਾਲ ਦਿੱਲ ਵੱਲ ਵਧਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਸ਼ਾਂਤੀ ਪੈਦਾ ਕਰਨਾ ਸਾਡਾ ਮਕਸਦ ਨਹੀਂ ਹੈ। ਕੇਂਦਰ ਸਰਕਾਰ ਨੂੰ ਦੇਸ਼ ਦੇ ਕਿਸਾਨ-ਮਜ਼ਦੂਰ ਦੇ ਪੱਖ 'ਚ ਫ਼ੈਸਲਾ ਲੈਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਦਿੱਲੀ ਪੁਲਸ ਅਲਰਟ ਮੋਡ 'ਤੇ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡਾ ਮਕਸਦ ਕਿਸੇ ਤਰ੍ਹਾਂ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੈ। ਅਸੀਂ ਬੀਤੀ 7 ਨਵੰਬਰ ਤੋਂ ਦਿੱਲੀ ਜਾਣ ਲਈ ਪ੍ਰੋਗਰਾਮ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣ ਲਈ ਇੰਨੇ ਵੱਡੇ-ਵੱਡੇ ਬੈਰੀਕੇਡ ਲਾਉਣਾ ਬੇਹੱਦ ਗਲਤ ਹੈ। ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਕੂਚ ਕਰਨਾ ਚਾਹੁੰਦੇ ਹਾਂ। ਸਰਕਾਰ ਨੂੰ ਬੈਰੀਕੇਡ ਹਟਾ ਕੇ ਸਾਨੂੰ ਦਿੱਲੀ ਵੱਲ ਕੂਚ ਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਕੰਟਰੋਲ 'ਚ ਰਹਿਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8