ਪੰਜਾਬ ''ਚ ਤਨਖਾਹਾਂ ਨੂੰ ਲੈ ਕੇ ਪੈ ਗਿਆ ਰੌਲਾ, ਹੋ ਗਿਆ ਵੱਡਾ ਐਲਾਨ
Friday, Feb 27, 2026 - 11:44 AM (IST)
ਬੁਢਲਾਡਾ (ਬਾਂਸਲ) : ਮਾਨਯੋਗ ਹਾਈਕੋਰਟ ਦੇ ਹੁਕਮ ਜਾਰੀ ਹੋਣ ਤੋਂ 1 ਮਹੀਨਾ ਬੀਤ ਜਾਣ ਮਗਰੋਂ ਵੀ ਈਟੀਟੀ 6635 ਅਧਿਆਪਕਾਂ ਦੀਆਂ ਤਨਖਾਹਾਂ ਫ਼ਿਕਸ ਨਾ ਹੋਣ ਕਰਕੇ ਲਗਾਤਾਰ ਲੇਟ ਕੀਤੀਆਂ ਜਾ ਰਹੀਆਂ ਹਨ। ਬਲਾਕ ਦਫ਼ਤਰਾਂ ਵੱਲੋਂ ਵੀ ਜ਼ਿਲ੍ਹਾ ਦਫ਼ਤਰਾਂ ਦੇ ਹੁਕਮਾਂ ਨੂੰ ਅਣਗੌਲਿਆਂ ਕਰਨਾ, ਸਹੀ ਸਮੇਂ 'ਤੇ ਜ਼ਿਲ੍ਹਾ ਦਫ਼ਤਰ ਨਾਲ ਤਾਲਮੇਲ ਕਰਕੇ ਸਹੀ ਰਿਪੋਰਟ ਪੇਸ਼ ਨਾ ਕਰਨਾ ਵੀ ਤਨਖਾਹਾਂ ਲੇਟ ਹੋਣ ਦੇ ਮੁੱਖ ਕਾਰਨ ਹਨ। ਈਟੀਟੀ 6635 ਅਧਿਆਪਕ ਯੂਨੀਅਨ ਦੇ ਆਗੂ ਵਾਰ- ਵਾਰ ਬਲਾਕ ਅਤੇ ਜ਼ਿਲ੍ਹਾ ਦਫ਼ਤਰਾਂ ਦੇ ਚੱਕਰ ਲਾ-ਲਾ ਕੇ ਹੰਭ ਗਏ ਹਨ। ਇਸ ਤੋਂ ਪਹਿਲਾਂ 2 ਵਾਰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ ਨੂੰ ਵੀ ਇਸ ਸਬੰਧੀ ਮਿਲ ਕੇ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਪਰ ਅਜੇ ਤੱਕ 1 ਮਹੀਨਾ ਬੀਤ ਜਾਣ ਤੋਂ ਬਾਅਦ ਵੀ ਕੋਈ ਵਾਜਬ ਹੱਲ ਨਹੀਂ ਕੱਢਿਆ ਗਿਆ। ਉਹਨਾਂ ਕਿਹਾ ਕਿ ਛੇਵੇਂ ਕਮਿਸ਼ਨ ਦੀ ਲੜਾਈ ਲਗਾਤਾਰ ਜਾਰੀ ਰਹੇਗੀ ਸੰਘਰਸ਼ ਕਰਦੇ ਰਹਾਂਗੇ।
ਇਹ ਵੀ ਪੜ੍ਹੋ : ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ

ਇਸ ਲਈ ਹੁਣ ਈਟੀਟੀ 6635 ਅਧਿਆਪਕ ਯੂਨੀਅਨ ਸੂਬਾ ਕਮੇਟੀ ਨੇ ਆਨਲਾਈਨ ਮੀਟਿੰਗ ਵਿਚ ਫੈਸਲਾ ਕੀਤਾ ਹੈ ਕਿ ਜੇਕਰ 3 ਮਾਰਚ 2026 ਤੱਕ ਕੋਈ ਸਾਰਥਕ ਹੱਲ ਨਹੀਂ ਕੀਤਾ ਜਾਦਾ ਤਾਂ 5 ਮਾਰਚ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਦੇ ਦਫ਼ਤਰ ਅੱਗੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਆਨਲਾਈਨ ਮੀਟਿੰਗ ਵਿਚ ਸੂਬਾ ਪ੍ਰਧਾਨ ਦੀਪਕ ਕੰਬੋਜ, ਸ਼ਲਿੰਦਰ ਕੰਬੋਜ, ਕੁਲਦੀਪ ਖੋਖਰ, ਨਿਰਮਲ ਜ਼ੀਰਾ, ਰਵਿੰਦਰ ਕੰਬੋਜ, ਰਾਜ ਸੁਖਵਿੰਦਰ ਸਿੰਘ, ਜੱਗਾ ਬੋਹਾ, ਮਨਦੀਪ ਬਟਾਲਾ, ਬੂਟਾ ਮਾਨਸਾ, ਦੇਸ ਰਾਜ ,ਸੁਮਿਤ ਕੰਬੋਜ਼,ਦਾਨਿਸ਼ ਭੱਟੀ ਅਤੇ ਦੀਪ ਬਨਾਰਸੀ ਆਗੂ ਹਾਜ਼ਰ ਰਹੇ।
ਇਹ ਵੀ ਪੜ੍ਹੋ : ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਸਬੰਧੀ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
