ਪੁਲਸ ਹਿਰਾਸਤ ''ਚੋਂ ਫਰਾਰ ਮੁਲਜ਼ਮ ਦਾ ਪਿੱਛਾ ਕਰਨ ਦੌਰਾਨ ਮੁਲਾਜ਼ਮ ਦੀ...

Tuesday, May 13, 2025 - 02:42 PM (IST)

ਪੁਲਸ ਹਿਰਾਸਤ ''ਚੋਂ ਫਰਾਰ ਮੁਲਜ਼ਮ ਦਾ ਪਿੱਛਾ ਕਰਨ ਦੌਰਾਨ ਮੁਲਾਜ਼ਮ ਦੀ...

ਤਰਨਤਾਰਨ (ਰਮਨ)-ਮੋਟਰ ਦੀਆਂ ਤਾਰਾਂ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਫੜ੍ਹਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੌਰਾਨ ਮੁਲਜ਼ਮ ਦਾ ਪੁਲਸ ਹਿਰਾਸਤ ਤੋਂ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵੱਲੋਂ ਮੁਲਜ਼ਮ ਦਾ ਗੋਇੰਦਵਾਲ ਸਾਹਿਬ ਬਾਜ਼ਾਰ ਤੱਕ ਪਿੱਛਾ ਕਰਦੇ ਹੋਏ ਉਸ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕਰ ਲਈ ਗਈ ਪ੍ਰੰਤੂ ਇਸ ਦੌਰਾਨ ਪੁਲਸ ਮੁਲਾਜ਼ਮ ਦੀ ਪਗੜੀ ਉਤਰ ਗਈ। ਜਾਣਕਾਰੀ ਦੇ ਅਨੁਸਾਰ ਸੋਸ਼ਲ ਮੀਡੀਆ ਉਪਰ ਇਕ ਵੀਡੀਓ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ, ਜਿਸ ਵਿਚ ਦੋ ਪੁਲਸ ਕਰਮਚਾਰੀਆਂ ਵੱਲੋਂ ਪੁਲਸ ਹਿਰਾਸਤ ਵਿਚੋਂ ਫਰਾਰ ਹੋ ਕੇ ਪੁੱਜੇ ਮੁਲਜ਼ਮ ਨੂੰ ਕਾਬੂ ਕੀਤਾ ਜਾਣ ਦੀ ਗੱਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ

ਪੁਲਸ ਜੋ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਹੈ ਅਤੇ ਉਸਦੇ ਮੁਲਾਜ਼ਮਾਂ ਵੱਲੋਂ ਇਕ ਮੁਲਜ਼ਮ ਨੂੰ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਜੁਰਮ ਹੇਠ ਕਾਬੂ ਤਾਂ ਕਰ ਲਿਆ ਗਿਆ ਪ੍ਰੰਤੂ ਬਾਅਦ ਵਿਚ ਉਹ ਪੁਲਸ ਪਾਰਟੀ ਪਾਸੋਂ ਫਰਾਰ ਹੋ ਗਿਆ। ਦੋਵੇਂ ਪੁਲਸ ਮੁਲਾਜ਼ਮਾਂ ਵੱਲੋਂ ਇਸ ਦੌਰਾਨ ਮੁਲਜ਼ਮ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਗਿਆ, ਜਿਨ੍ਹਾਂ ਵੱਲੋਂ ਮੁਲਜ਼ਮ ਨੂੰ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਬਾਜ਼ਾਰ ਵਿਚ ਆ ਕੇ ਕਾਬੂ ਕਰਨ ਵਿਚ ਸਫਲਤਾ ਤਾਂ ਪ੍ਰਾਪਤ ਕਰ ਲਈ ਗਈ ਪਰ ਇਸ ਦੌਰਾਨ ਭੱਜਣ ਵਾਲੇ ਮੁਲਜ਼ਮ ਵੱਲੋਂ ਪੁਲਸ ਪਾਰਟੀ ਨਾਲ ਹੱਥੋ ਪਾਈ ਕਰਨ ਦੌਰਾਨ ਉਸਦੀ ਪਗੜੀ ਉਤਰ ਗਈ। ਇਹ ਸਭ ਪੁਲਸ ਮੁਲਾਜ਼ਮ ਆਪਣੇ ਮੂੰਹ ਤੋਂ ਬੋਲਦਾ ਹੋਇਆ ਵੀਡੀਓ ਵਿਚ ਵਿਖਾਈ ਦੇ ਰਿਹਾ ਹੈ। ਪੁਲਸ ਮੁਲਾਜ਼ਮ ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਪੁਲਸ ਦੀ ਮਦਦ ਕਰਨ ਸਬੰਧੀ ਸਾਥ ਨਹੀਂ ਦਿੱਤਾ ਜਾ ਰਿਹਾ ਹੈ। ਇਹ ਸਾਰੀ ਵਾਰਦਾਤ ਸਬੰਧੀ ਵੀਡੀਓ ਵੱਖ-ਵੱਖ ਸੋਸ਼ਲ ਗਰੁੱਪਾਂ ਵਿਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ-  GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ 

ਇਸ ਮਾਮਲੇ ਦੀ ਜਾਣਕਾਰੀ ਪ੍ਰਾਪਤ ਹੋਣ ਤੋਂ ਤੁਰੰਤ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਵੱਲੋਂ ਮੌਕੇ ’ਤੇ ਪੁੱਜ ਮੁਲਜ਼ਮ ਨੂੰ ਜ਼ਿਲ੍ਹਾ ਕਪੂਰਥਲਾ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਜ਼ਿਲਾ ਤਰਨਤਾਰਨ ਦੇ ਇਕ ਪਿੰਡ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ, ਜਿਸ ਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ-  ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ 'ਚ ਵੱਡੀ ਕਾਰਵਾਈ, DSP ਤੇ SHO 'ਤੇ ਡਿੱਗੀ ਗਾਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News