ਹੁਣ ਦਰਜਾ ਚਾਰ ਕਰਮਚਾਰੀਆਂ ਨੇ ਲਾਇਆ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ

Friday, Mar 08, 2019 - 05:45 PM (IST)

ਹੁਣ ਦਰਜਾ ਚਾਰ ਕਰਮਚਾਰੀਆਂ ਨੇ ਲਾਇਆ ਰਾਜਿੰਦਰਾ ਹਸਪਤਾਲ ਦੇ ਬਾਹਰ ਧਰਨਾ

ਪਟਿਆਲਾ (ਬਖਸ਼ੀ) : ਪਟਿਆਲਾ ਵਿਚ ਲਗਾਤਾਰ ਵੱਖ-ਵੱਖ ਜਥੇਬੰਦੀਆਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਰਾਜਿੰਦਰਾ ਹਸਪਤਾਲ ਦੇ ਬਾਹਰ ਦਰਜਾ ਚਾਰ ਕਰਮਚਾਰੀਆਂ ਵਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਨਰਸਾਂ ਨਾਲ ਉਨ੍ਹਾਂ ਨੂੰ ਵੀ ਪੱਕਾ ਕਰਨ ਦੀ ਗੱਲ ਕਹੀ ਸੀ ਪਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਿਸਦੇ ਰੋਸ ਵਜੋਂ ਅੱਜ ਉਨ੍ਹਾਂ ਵਲੋਂ ਰੋਸ ਰੈਲੀ ਕੀਤੀ ਜਾ ਰਹੀ ਹੈ। 
ਇਸਦੇ ਨਾਲ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਇਸ ਤਰ੍ਹਾਂ ਦਾ ਪ੍ਰਦਰਸ਼ਨ ਕਰਨਗੇ ਜੋ ਚੋਣ ਜ਼ਾਬਤੇ ਵਿਚ ਵੀ ਜਾਰੀ ਰਹੇਗਾ।  


author

Gurminder Singh

Content Editor

Related News