ਇੰਪਲਾਈਜ਼ ਐਸੋਸੀਏਸ਼ਨ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

Saturday, Jan 13, 2018 - 12:55 AM (IST)

ਮੋਗਾ, (ਪਵਨ ਗਰੋਵਰ, ਗੋਪੀ ਰਾਊਕੇ)- ਦਿ ਪੰਜਾਬ ਸਟੇਟ ਡਿਸਟਿਕ ਡੀ. ਸੀ. ਇੰਪਲਾਈਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਪ੍ਰਧਾਨ ਜਸਕਰਨ ਸਿੰਘ, ਜਨਰਲ ਸਕੱਤਰ ਹਰਮੀਤ ਸਿੰਘ ਗਿੱਲ ਅਤੇ ਕੈਸ਼ੀਅਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਉਪਰੰਤ ਵੀ ਇਸ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਜਿਸ ਕਾਰਨ ਡੀ. ਸੀ. ਦਫਤਰਾਂ ਅਤੇ ਇਸ ਦੇ ਅਧੀਨ ਆਉਂਦੇ ਸਬ- ਡਵੀਜ਼ਨ, ਤਹਿਸੀਲ, ਸਬ-ਤਹਿਸੀਲ ਦਫਤਰਾਂ ਦੇ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਨੂੰ ਵਾਰ-ਵਾਰ ਨੋਟਿਸ ਦੇ ਕੇ ਦੇਖਿਆ ਜਾ ਚੁੱਕਾ ਹੈ ਪਰ ਸਰਕਾਰ ਦਾ ਇਸ ਪ੍ਰਤੀ ਕੋਈ ਧਿਆਨ ਨਹੀਂ ਹੈ। 
ਉਨ੍ਹਾਂ ਕਿਹਾ ਕਿ 15 ਤੇ 16 ਜਨਵਰੀ ਨੂੰ ਮੰਗਾਂ ਨੂੰ ਲੈ ਕੇ ਗੇਟ ਰੈਲੀਆਂ ਕਰ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 22 ਅਤੇ 23 ਜਨਵਰੀ ਨੂੰ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। 
ਇਸ ਮੌਕੇ ਜ਼ਿਲਾ ਪ੍ਰਧਾਨ ਜਸਕਰਨ ਸਿੰਘ, ਜਨਰਲ ਸਕੱਤਰ ਹਰਮੀਤ ਸਿੰਘ, ਕੈਸ਼ੀਅਰ ਪ੍ਰਵੀਨ ਕੁਮਾਰ, ਕਰਮਜੀਤ ਕੌਰ, ਜਸਵੀਰ ਸਿੰਘ ਸੰਧੂ, ਮੰਗਤ ਸਿੰਘ, ਸੰਦੀਪ ਕੁਮਾਰ, ਸੁਪਰਡੈਂਟ ਜੋਗਿੰਦਰ ਸਿੰਘ, ਉਜਾਗਰ ਸਿੰਘ ਜੌਹਲ, ਸਵਰਾਜ ਕੁਮਾਰ, ਨਵਪ੍ਰੀਤ ਕੌਰ, ਇੰਦਰਜੀਤ ਕੌਰ, ਲਖਵੀਰ ਸਿੰਘ ਆਦਿ ਹਾਜ਼ਰ ਸਨ।


Related News