ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ ''ਚੋਂ ਕੱਟੇ ਜਾਣਗੇ 10-10 ਹਜ਼ਾਰ! ਜਾਰੀ ਹੋ ਗਏ ਸਖ਼ਤ ਹੁਕਮ
Sunday, Jan 26, 2025 - 01:47 PM (IST)
ਲੁਧਿਆਣਾ (ਪੰਕਜ)- ਨਾਜਾਇਜ਼ ਕਾਲੋਨੀ ਦੇ ਰਜਿਸਟਰਡ ਹੋ ਰਹੇ ਵਸੀਕਿਆਂ ਨੂੰ ਰੋਕਣ ਲਈ ਕੀਤੀ ਸ਼ਿਕਾਇਤ ਦਾ ਕੋਈ ਜਵਾਬ ਨਾ ਮਿਲਣ ’ਤੇ ਆਰ. ਟੀ. ਆਈ. ਤਹਿਤ ਮੰਗੀ ਜਾਣਕਾਰੀ ਵੀ ਮੁਹੱਈਆ ਨਾ ਕਰਵਾਉਣ ’ਤੇ ਚੀਫ ਇਨਫਾਰਮੇਸ਼ਨ ਕਮਿਸ਼ਨ ਨੇ ਸਬ-ਰਜਿਸਟ੍ਰਾਰ ਪੂਰਬੀ ਅਤੇ ਸਾਹਨੇਵਾਲ ਨੂੰ 10-10 ਹਜ਼ਾਰ ਰੁਪਏ ਦਾ ਜੁਰਮਾਨਾ ਲਾਉਂਦੇ ਹੋਏ ਉਕਤ ਰਕਮ ਉਨ੍ਹਾਂ ਦੀ ਤਨਖਾਹ ’ਚੋਂ ਕੱਟਣ ਦੇ ਹੁਕਮ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਦਿਨ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਜਾਣਕਾਰੀ ਦਿੰਦੇ ਹੋਏ ਜਸਬੀਰ ਸਿੰਘ ਨੇ ਦੱਸਿਆ ਕਿ ਸਾਹਨੇਵਾਲ ਏਅਰਪੋਰਟ ਰੋਡ ਕੋਲ ਕਈ ਏਕੜ ’ਚ ਕੱਟੀ ਨਾਜਾਇਜ਼ ਕਾਲੋਨੀ ਦੇ ਧੜਾਧੜ ਰਜਿਸਟਰਡ ਹੋ ਰਹੇ ਵਸੀਕਿਆਂ ’ਤੇ ਰੋਕ ਲਾਉਣ ਲਈ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਪਰ ਉਨ੍ਹਾਂ ਦੀ ਸ਼ਿਕਾਇਤ ’ਤੇ ਜਦੋਂ ਕਈ ਮਹੀਨਿਆਂ ਤੱਕ ਕੋਈ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਨੇ ਆਪਣੀ ਸ਼ਿਕਾਇਤ ਸਬੰਧੀ ਆਰ. ਟੀ. ਆਈ. ਪਾਈ ਸੀ, ਜਿਸ ’ਚ ਵਾਰ-ਵਾਰ ਕਮਿਸ਼ਨ ਵੱਲੋਂ ਬੁਲਾਏ ਜਾਣ ਦੇ ਬਾਵਜੂਦ ਨਾ ਤਾਂ ਸਬ-ਰਜਿਸਟ੍ਰਾਰ ਪੂਰਬੀ ਪਰਮਪਾਲ ਸਿੰਘ ਅਤੇ ਨਾ ਹੀ ਤਹਿਸੀਲਦਾਰ ਮਨਵੀਰ ਕੌਰ ਕਮਿਸ਼ਨ ’ਚ ਜਵਾਬ ਦੇਣ ਲਈ ਪੁੱਜੇ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਉਨ੍ਹਾਂ ਦੇ ਗੈਰ-ਜ਼ਿੰਮੇਦਾਰਾਨਾ ਰਵੱਈਏ ’ਤੇ ਕਮਿਸ਼ਨ ਨੇ ਸਖਤ ਰੁਖ ਅਖਤਿਆਰ ਕਰਦੇ ਹੋਏ ਦੋਵਾਂ ਅਧਿਕਾਰੀਆਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਲਾਉਂਦੇ ਹੋਏ ਉਕਤ ਰਕਮ ਉਨ੍ਹਾਂ ਦੀ ਤਨਖਾਹ ’ਚੋਂ ਕੱਟਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਸਬੰਧੀ ਡੀ. ਸੀ. ਲੁਧਿਆਣਾ ਜਤਿੰਦਰ ਜੋਰਵਾਲ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8