ਪੰਜਾਬ ''ਚ ਅੱਜ ਤੋਂ 5 ਦਿਨਾਂ ਦੀ ਛੁੱਟੀ ''ਤੇ ਮੁਲਾਜ਼ਮ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਮੁਸੀਬਤ
Friday, Sep 13, 2024 - 11:13 AM (IST)

ਪਟਿਆਲਾ/ਸਨੌਰ (ਮਨਦੀਪ ਜੋਸਨ) : ਪੰਜਾਬ ਰਾਜ ਬਿਜਲੀ ਨਿਗਮ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 10 ਸਤੰਬਰ ਤੋਂ ਚੱਲ ਰਹੀ ਹੜਤਾਲ ਨੂੰ 5 ਦਿਨ ਹੋਰ ਅੱਗੇ ਵਧਾ ਦਿੱਤਾ ਹੈ। ਹੁਣ ਸਾਰੇ ਬਿਜਲੀ ਮੁਲਾਜ਼ਮ 17 ਸਤੰਬਰ ਤੱਕ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ। ਮੁੱਖ ਜੱਥੇਬੰਦੀਆਂ ਨੇ ਇਹ ਫ਼ੈਸਲਾ ਕੀਤਾ ਕਿ ਹੈ 17 ਸਤੰਬਰ ਨੂੰ ਮੁੱਖ ਦਫ਼ਤਰ ਸਾਹਮਣੇ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦਾ ਖਾਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ ਕਿਉਂਕਿ ਜੇਕਰ ਸਾਰੇ ਮੁਲਾਜ਼ਮ ਹੜਤਾਲ 'ਤੇ ਜਾਣਗੇ ਅਤੇ ਇਸ ਦੌਰਾਨ ਬਿਜਲੀ 'ਚ ਕੋਈ ਨੁਕਸ ਪੈ ਗਿਆ ਤਾਂ ਫਿਰ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਹੁਣ NIA ਕਰੇਗੀ ਚੰਡੀਗੜ੍ਹ ਹੈਂਡ ਗ੍ਰੇਨੇਡ ਹਮਲੇ ਦੀ ਜਾਂਚ, ਟਰਾਂਸਫਰ ਹੋਇਆ ਕੇਸ
ਬਿਜਲੀ ਮੁਲਾਜ਼ਮ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 30 ਸਤੰਬਰ ਤੱਕ ਵਰਕ ਟੂ ਵਰਕ ਨਿਯਮ ਲਾਗੂ ਰਹੇਗਾ, ਕੋਈ ਵਾਧੂ ਕੰਮ ਨਹੀਂ ਕਰੇਗਾ। ਇਸ ਤੋਂ ਇਲਾਵਾ 17 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਕੰਮ ਨਹੀਂ ਕਰਨਗੇ। ਜੱਥੇਬੰਦੀਆਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤ ਸੰਮਤੀਆਂ ਹੋਈਆਂ ਭੰਗ, ਪੰਚਾਇਤੀ ਚੋਣਾਂ ਜਲਦ!
ਜੱਥੇਬੰਦੀਆਂ ਨੇ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਜਨਤਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਹਿਯੋਗ ਦੇਣ। ਜੱਥੇਬੰਦੀਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਮੁਲਾਜ਼ਮਾਂ ਨੂੰ ਸੰਘਰਸ਼ ਵੱਲ ਧੱਕ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=