ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ; ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ

Thursday, Feb 19, 2026 - 07:45 PM (IST)

ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ; ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ

ਚੰਡੀਗੜ੍ਹ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸੈਂਕੜਿਆਂ ਦੀ ਗਿਣਤੀ 'ਚ ਅਧਿਆਪਕ ਅਤੇ ਕਰਮਚਾਰੀਆਂ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ।

 ਇਸ ਮੌਕੇ ਬੋਲਦਿਆਂ ਸੂਬਾ ਕਨਵੀਨਰਨੇ ਜਸਵੀਰ ਸਿੰਘ ਤਲਵਾੜਾ ਤੇ ਪ੍ਰਧਾਨ ਸੁਖਜੀਤ ਸਿੰਘ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ ,ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਸਮੂਹ ਐਨ.ਪੀ.ਐਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ, ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ 'ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕਰ ਸਕੀ ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈੱਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰ ਵਾਪਸ ਲਵੇ । 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਰੈਲੀ ਨੂੰ ਸਮਰਥਨ ਦਿੱਤਾ ਤੇ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੋਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News