ਮੁਲਾਜ਼ਮਾਂ ਵੱਲੋਂ ਨਵਜੋਤ ਸਿੱਧੂ ਨੂੰ ਘੇਰਾ ਪਾਉਣ ਦੀ ਤਿਆਰੀ, 14 ਅਗਸਤ ਨੂੰ ਘਰ ਦੇ ਬਾਹਰ ਦੇਣਗੇ ਧਰਨਾ

Sunday, Aug 08, 2021 - 01:30 PM (IST)

ਮੁਲਾਜ਼ਮਾਂ ਵੱਲੋਂ ਨਵਜੋਤ ਸਿੱਧੂ ਨੂੰ ਘੇਰਾ ਪਾਉਣ ਦੀ ਤਿਆਰੀ, 14 ਅਗਸਤ ਨੂੰ ਘਰ ਦੇ ਬਾਹਰ ਦੇਣਗੇ ਧਰਨਾ

ਅੰਮ੍ਰਿਤਸਰ (ਦਲਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਬਣਦੇ ਹੀ ਨਵਜੋਤ ਸਿੰਘ ਸਿੱਧੂ ਨੂੰ ਮੁਲਾਜ਼ਮਾਂ ਨੇ ਘੇਰਾ ਪਾਉਣ ਦੀ ਤਿਆਰੀ ਕਰ ਲਈ ਹੈ। ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਅਗਵਾਈ ’ਚ ਸੂਬੇ ਭਰ ਦੇ ਮੁਲਾਜ਼ਮਾਂ ਵੱਲੋਂ 14 ਅਗਸਤ ਨੂੰ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਗੁਰਪਤਵੰਤ ਪੰਨੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਬਦਨੌਰ ਨੂੰ ਗਿੱਦੜ ਭਬਕੀ, ਆਡੀਓ ਵਾਇਰਲ

ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖ਼ੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅੰਮ੍ਰਿਤਸਰ ਵੱਲੋਂ ਜਤਿਨ ਸ਼ਰਮਾ ਦੀ ਅਗਵਾਈ ’ਚ ਰੋਸ ਮੀਟਿੰਗ ਹੋਈ, ਜਿਸ ’ਚ ਸੂਬਾ ਸਰਕਾਰ ਵੱਲੋਂ ਵਾਅਦਿਆਂ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਨਾ ਬਹਾਲ ਕੀਤੇ ਜਾਣ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਐਲਾਨ ਕੀਤਾ ਗਿਆ ਕਿ 14 ਅਗਸਤ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਦੁਪਹਿਰ 11 ਤੋਂ ਲੈ ਕੇ 2 ਵਜੇ ਤੱਕ ਰੋਸ ਧਰਨਾ ਦਿੰਦਿਆਂ ਨਵੀਂ ਪੈਨਸ਼ਨ ਸਕੀਮ (ਐੱਨ. ਪੀ. ਐੱਸ.) ਨੂੰ ਬੰਦ ਕਰ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਚੱਲਦੀ ਨੈਨੋ ਕਾਰ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਚਾਲਕ (ਤਸਵੀਰਾਂ)

ਇਸ ਮੌਕੇ ਸੰਬੋਧਨ ਕਰਦਿਆਂ ਜਤਿਨ ਸ਼ਰਮਾ ਨਰਿੰਦਰ ਪ੍ਰਧਾਨ, ਪ੍ਰੇਮ ਚੰਦ, ਸਵਿੰਦਰ ਸਿੰਘ ਭੱਟੀ, ਜਸਪਾਲ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਫਿਰ ਵੀ ਸਾਡੀਆਂ ਮੰਗਾਂ ਤੇ ਗੌਰ ਕਰਦਿਆਂ ਪੁਰਾਣੀ ਪੈਂਨਸ਼ਨ ਬਹਾਲ ਨਾ ਕੀਤੀ ਤਾਂ 29 ਅਗਸਤ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਰਵੀ ਕੁਮਾਰ ਟੀ. ਬੀ. ਹਸਪਤਾਲ, ਲਵਪ੍ਰੀਤ ਸਿੰਘ, ਜਸਮੋਹਜਿਤ ਸਿੰਘ, ਦੀਪਕ, ਅਰਜੁਨ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ, ਤਰਸੇਮ ਸਿੰਘ, ਰਾਕੇਸ਼ ਕੁਮਾਰ, ਬੰਗੂ, ਦੀਪਕ ਖੋਸਲਾ ਆਦਿ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News