ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਦੇ ਵਿਰੋਧ ''ਚ ਮੁਲਾਜ਼ਮਾਂ ਨੇ ਕੀਤਾ ਸਰਕਾਰ ਦਾ ਪਿੱਟ ਸਿਆਪਾ

Wednesday, Aug 25, 2021 - 03:35 PM (IST)

ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਦੇ ਵਿਰੋਧ ''ਚ ਮੁਲਾਜ਼ਮਾਂ ਨੇ ਕੀਤਾ ਸਰਕਾਰ ਦਾ ਪਿੱਟ ਸਿਆਪਾ

ਚੰਡੀਗੜ੍ਹ (ਰਮਨਜੀਤ) : ਮਿੰਨੀ ਸਕੱਤਰੇਤ ਦੇ ਮੁੱਖ ਗੇਟ ਅੱਗੇ ਅੱਜ ਪੰਜਾਬ ਅਤੇ ਯੂ਼. ਟੀ. ਦੇ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸਰਦਾਰ ਸੁਖਚੈਨ ਸਿੰਘ ਖਹਿਰਾ ਅਤੇ ਮਨਦੀਪ ਸਿੰਘ ਦੀ ਅਗਵਾਈ ਹੇਠ ਪੇਅ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਨਾ ਕਰਨ ਦੇ ਵਿਰੋਧ 'ਚ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਸਮੁੱਚੇ ਸਕੱਤਰੇਤ ਦੇ ਮੁਲਾਜ਼ਮਾ ਨੇ ਰੋਹ ਭਰਪੂਰ ਗੇਟ ਰੈਲੀ ਕਰਕੇ ਸਰਕਾਰ ਨਾਲ ਦੋ-ਦੋ ਹੱਥ ਕਰਨ ਦਾ ਫ਼ੈਸਲਾ ਕੀਤਾ।

ਮੁਲਾਜ਼ਮ ਆਗੂ ਜਸਵੀਰ ਸਿੰਘ ਮੰਡੇਰ, ਲਖਬੀਰ ਧੀਮਾਨ, ਸਰਪਰੀਤ ਸਿੰਘ, ਮੈਡਮ ਸੁਖਵਿੰਦਰ ਕੌਰ ਅਤੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਸੱਤਾ ਦੇ ਨਸ਼ੇ ਵਿਚ ਅੰਨ੍ਹੀ ਤੇ ਬੋਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾ ਨਾਲ ਵਾਰ-ਵਾਰ ਖਿਲਵਾੜ ਕਰਕੇ ਮੁਲਾਜ਼ਮਾਂ ਦਾ ਇਮਤਿਹਾਨ ਲੈ ਰਹੀ ਹੈ, ਜਿਸ ਨੂੰ ਪੰਜਾਬ ਦੇ ਬਹਾਦਰ ਅਤੇ ਮਿਹਨਤੀ ਮੁਲਾਜ਼ਮ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕਰਨਗੇ। ਉਨ੍ਹਾਂ ਸਮੁੱਚੇ ਮੁਲਾਜ਼ਮਾਂ ਨੂੰ ਭਵਿੱਖ ਵਿਚ ਲੜੀ ਜਾ ਰਹੀ ਫ਼ੈਸਲਾਕੁੰਨ ਲੜਾਈ ਲ‌ਈ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿੱਤਾ ਤਾਂ ਜੋ ਮੁਲਾਜ਼ਮਾਂ ਦਾ ਘਾਣ ਕਰਨ ਤੇ ਤੁੱਲੀ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ।


author

Babita

Content Editor

Related News