ਪੰਜਾਬ ਸਿਵਲ ਸਕੱਤਰੇਤ ''ਚ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਦਿੱਤੀ ਚਿਤਾਵਨੀ
Thursday, Nov 24, 2022 - 03:14 PM (IST)

ਚੰਡੀਗੜ੍ਹ : ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ 'ਚ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਨੋਟੀਫਿਕੇਸ਼ਨ ਕਰਕੇ ਸਰਕਾਰ ਸਿਰਫ ਡਰਾਮਾ ਕਰ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਹਨ।
ਮੁਲਾਜ਼ਮਾਂ ਨੇ ਸਰਕਾਰ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਤਾਂ ਸਰਕਾਰ ਦੇ ਖ਼ਿਲਾਫ਼ ਤਿੱਖਾ ਅੰਦੋਲਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।