''ਆਪ'' ਦੇ ਫ਼ੈਸਲੇ ਵਿਰੁੱਧ ਸੜਕਾਂ ''ਤੇ ਉਤਰੇ ਮੁਲਾਜ਼ਮ! ਕਾਂਗਰਸ, ਭਾਜਪਾ ਤੇ ਅਕਾਲੀਆਂ ਨੇ ਵੀ ਚੁੱਕੀ ਆਵਾਜ਼

Monday, Feb 09, 2026 - 05:12 PM (IST)

''ਆਪ'' ਦੇ ਫ਼ੈਸਲੇ ਵਿਰੁੱਧ ਸੜਕਾਂ ''ਤੇ ਉਤਰੇ ਮੁਲਾਜ਼ਮ! ਕਾਂਗਰਸ, ਭਾਜਪਾ ਤੇ ਅਕਾਲੀਆਂ ਨੇ ਵੀ ਚੁੱਕੀ ਆਵਾਜ਼

ਲੁਧਿਆਣਾ (ਹਿਤੇਸ਼): ਨਗਰ ਨਿਗਮ ਲੁਧਿਆਣਾ ਦੇ ਜਨਰਲ ਹਾਊਸ ਦੀ ਮੀਟਿੰਗ ਸੋਮਵਾਰ ਨੂੰ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਈ। ਇਸ ਮੀਟਿੰਗ ਵਿਚ ਸੋਲਿਡ ਵੇਸਟ ਮੈਨੇਜਮੈਂਟ ਦਾ ਟੈਂਡਰ ਲਗਾਉਣ ਲਈ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਪ੍ਰਸਤਾਵ ਵਿਚ ਕੂੜੇ ਦੀ ਡੋਰ-ਟੂ-ਡੋਰ ਕਲੈਕਸ਼ਨ ਦਾ ਕੰਮ ਨਿੱਜੀ ਕੰਪਨੀ ਨੂੰ ਦੇਣ ਦਾ ਪ੍ਰਸਤਾਵ ਸ਼ਾਮਲ ਹੈ, ਜਿਸ ਦੇ ਵਿਰੋਧ ਵਿਚ ਮੁਲਾਜ਼ਮ ਯੂਨੀਅਨਾਂ ਵੱਲੋਂ ਭਾਰਤ ਨਗਰ ਚੌਂਕ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਸੜਕ ਜਾਮ ਕਰ ਦਿੱਤੀ ਗਈ।

ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੇ ਨਾਲ ਮੇਅਰ, ਕਮਿਸ਼ਨਰ ਤੇ ਐੱਮ.ਐੱਲ.ਏਜ਼ ਵੱਲੋਂ ਮੀਟਿੰਗ ਕੀਤੀ ਗਈ ਪਰ ਸਹਿਮਤੀ ਨਹੀਂ ਬਣੀ, ਜਿਸ ਕਰਕੇ ਜਨਰਲ ਹਾਊਸ ਦੀ ਮੀਟਿੰਗ ਜੋ ਕਿ 3 ਵਜੇ ਹੋਣੀ ਸੀ, ਕਰੀਬ 45 ਮਿੰਟ ਦੀ ਦੇਰੀ ਨਾਲ ਸ਼ੁਰੂ ਹੋਈ। ਇਸ ਮੀਟਿੰਗ ਵਿਚ ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਨੇ ਪ੍ਰਸਤਾਵ ਦਾ ਵਿਰੋਧ ਕੀਤਾ। ਜਿਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਜੋ ਕੌਂਸਲਰ, ਮੇਅਰ ਅਤੇ ਐਮ.ਐਲ.ਏਜ਼ ਵੱਲੋਂ ਪ੍ਰਸਤਾਵ ਬਿਨਾਂ ਚਰਚਾ ਦੇ ਪਾਸ ਕਰਨ ਦੀ ਘੋਸ਼ਣਾ ਕਰ ਦਿੱਤੀ ਗਈ।

ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਹੋਈ ਤੇ ਕਾਫ਼ੀ ਵਿਰੋਧ ਵੀ ਹੋਇਆ। ਇਸ ਤਰ੍ਹਾਂ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਵਿਚ ਸੋਮਵਾਰ ਨੂੰ ਸੋਲਿਡ ਵੇਸਟ ਮੈਨੇਜਮੈਂਟ ਦਾ ਟੈਂਡਰ ਵਿਰੋਧ ਦੇ ਬਾਵਜੂਦ, ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ, ਕਾਂਗਰਸ ਅਤੇ ਭਾਜਪਾ ਅਕਾਲੀਆਂ ਦੇ ਵਿਰੋਧ ਦੇ ਬਾਵਜੂਦ ਪਾਸ ਘੋਸ਼ਿਤ ਕਰ ਦਿੱਤਾ ਗਿਆ ਹੈ। 


author

Anmol Tagra

Content Editor

Related News