ਚੰਡੀਗੜ੍ਹ : ਸਕੱਤਰੇਤ ਦੇ ਬਾਹਰ ਸੇਵਾ ਮੁਕਤ ਮੁਲਾਜ਼ਮਾਂ ਨੇ ਲਾਇਆ ਧਰਨਾ
Friday, Nov 15, 2019 - 12:25 PM (IST)

ਚੰਡੀਗੜ੍ਹ (ਵਰੁਣ) : ਇੱਥੇ ਸ਼ੁੱਕਰਵਾਰ ਨੂੰ ਸਕੱਤਰੇਤ ਸਥਿਤ ਮੁੱਖ ਸਕੱਤਰ ਦੇ ਦਫਤਰ ਬਾਹਰ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਵਲੋਂ ਪੈਨਸ਼ਨ ਨੂੰ ਲੈ ਕੇ ਇਹ ਧਰਨਾ ਲਾਇਆ ਗਿਆ ਹੈ ਅਤੇ ਪ੍ਰਦਰਸ਼ਨਕਾਰੀਆਂ 'ਚ ਸੁਪਰੀਡੈਂਟ ਸਮੇਤ ਕਈ ਮੁਲਾਜ਼ਮ ਸ਼ਾਮਲ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਉਨ੍ਹਾਂ ਨੇ ਸਕੱਤਰੇਤ ਦੀ ਇਮਾਰਤ 'ਚ ਮੁੱਖ ਸਕੱਤਰ ਦੇ ਦਫਤਰ ਬਾਹਰ ਧਰਨਾ ਦਿੱਤਾ ਹੈ।