ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਦਸੰਬਰ ਮਹੀਨੇ ਦੀ ਤਨਖ਼ਾਹ! ਅਧਿਕਾਰੀਆਂ ਨੂੰ ਜਾਰੀ ਹੋਈ ਚਿਤਾਵਨੀ
Thursday, Dec 04, 2025 - 10:44 AM (IST)
ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਨਗਰ ਨਿਗਮ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਆਧਾਰ ਆਧਾਰਿਤ ਬਾਇਓਮੈਟ੍ਰਿਕ ਹਾਜ਼ਰੀ ਲਾਜ਼ਮੀ ਕਰ ਦਿੱਤੀ ਹੈ। ਨਵੰਬਰ ਤੋਂ ਆਧਾਰ-ਲਿੰਕਡ ਤਨਖ਼ਾਹ ਵੰਡ ਲਾਗੂ ਕਰਨ ਦੇ ਪਹਿਲਾਂ ਦੇ ਨਿਰਦੇਸ਼ਾਂ ਦੇ ਬਾਵਜੂਦ ਤਕਨੀਕੀ ਅਤੇ ਪ੍ਰਸ਼ਾਸਕੀ ਦੇਰੀ ਕਾਰਨ ਸਿਸਟਮ ਪੂਰੀ ਤਰ੍ਹਾਂ ਚਾਲੂ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ 24 ਲੱਖ ਲੋਕਾਂ ਨਾਲ ਜੁੜੀ ਅਹਿਮ ਖ਼ਬਰ, ਰਾਜਾ ਵੜਿੰਗ ਨੇ...
ਕਮਿਸ਼ਨਰ ਅਮਿਤ ਕੁਮਾਰ ਨੇ ਬਾਇਓਮੈਟ੍ਰਿਕ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਉੱਚ ਪੱਧਰੀ ਮੀਟਿੰਗ ਬੁਲਾਈ। ਵਾਰ-ਵਾਰ ਦੇਰੀ ’ਤੇ ਅਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਨਿਰਦੇਸ਼ ਜਾਰੀ ਕੀਤੇ ਕਿ ਦਸੰਬਰ ਦੀਆਂ ਤਨਖ਼ਾਹਾਂ ਬਿਨਾਂ ਅਪਵਾਦ ਦੇ ਹਰੇਕ ਮੁਲਾਜ਼ਮ ਲਈ ਆਧਾਰ ਅਧਾਰਿਤ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਨੂੰ ਜੋੜਨ ਤੋਂ ਬਾਅਦ ਹੀ ਜਾਰੀ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ! ਸੂਬਾ ਸਰਕਾਰ ਨੇ ਫਿਰ ਦਿੱਤੀ ਵੱਡੀ ਰਾਹਤ
ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਰਦੇਸ਼ਾਂ ਦੀ ਪਾਲਣਾ ਕਰਨ ’ਚ ਅਸਫ਼ਲ ਰਹਿਣ ’ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਢੁੱਕਵੀਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਦਸੰਬਰ ਤੋਂ ਬਾਅਦ ਕਿਸੇ ਵੀ ਸਥਿਤੀ ’ਚ ਤਨਖ਼ਾਹ ਪ੍ਰਕਿਰਿਆ ਲਈ ਹਾਜ਼ਰੀ ਦੀ ਕੋਈ ਵੀ ਸਰੀਰਕ ਤਸਦੀਕ ਮਨਜ਼ੂਰ ਨਹੀਂ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
