ਅੰਮ੍ਰਿਤਸਰ : ਨਾ ਮਿਲਿਆ ਰੋਜ਼ਗਾਰ, ਪਿਓ ਨੇ ਦੋ ਧੀਆਂ ਸਮੇਤ ਕੀਤੀ ਖ਼ੁਦਕੁਸ਼ੀ
Monday, Jan 05, 2026 - 03:51 PM (IST)
ਲੋਪੋਕੇ ( ਸਤਨਾਮ) : ਜ਼ਿਲ੍ਹਾ ਪਲਸ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਲੋਪੋਕੇ 'ਚ ਪੈਂਦੇ ਪਿੰਡ ਸ਼ਹੂਰਾ ਵਿਖੇ ਗਰੀਬੀ ਤੋਂ ਤੰਗ ਆ ਕੇ ਦੋ ਬੱਚਿਆਂ ਸਮੇਤ ਪਿਤਾ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਲਵਪ੍ਰੀਤ ਸਿੰਘ ਰੋਜ਼ਗਾਰ ਨਾ ਮਿਲਣ ਕਰਕੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀਆਂ ਦੋ ਬੇਟੀਆਂ ਅਤੇ ਇਕ ਛੋਟਾ ਬੇਟਾ ਹੈ। ਲਵਪ੍ਰੀਤ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ ਕੰਮ 'ਤੇ ਛੱਡ ਕੇ ਆਇਆ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਨੂੰ ਆਈ ਨਵੀਂ ਪ੍ਰੇਸ਼ਾਨੀ, ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਵੀ...
ਉਨ੍ਹਾਂ ਦੱਸਿਆ ਕਿ ਘਰ ਆਉਂਦਿਆਂ ਹੀ ਲਵਪ੍ਰੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਲਈ ਤੇ ਆਪਣੀਆਂ ਬੇਟੀਆਂ ਜਸਪ੍ਰੀਤ ਕੌਰ (8) ਸਾਲ ਤੇ ਵੀਰਪਾਲ ਕੌਰ (6) ਸਾਲ ਨੂੰ ਜ਼ਹਿਰੀਲੀ ਦਵਾਈ ਪਿਆ ਦਿੱਤੀ। ਇਸ ਮਗਰੋਂ ਉਨ੍ਹਾਂ ਦੀ ਹਾਲਤ ਖਰਾਬ ਹੋਣ 'ਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ 174 ਦੀ ਕਾਰਵਾਈ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ, ਹੋਣ ਜਾ ਰਹੀ ਸਖ਼ਤ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
