ਨੌਕਰੀ ਦੀ ਭਾਲ ’ਚ ਬੈਠੇ ਨੌਜਵਾਨਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਅਹਿਮ ਐਲਾਨ

Tuesday, Jun 06, 2023 - 06:28 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 7 ਜੂਨ (ਬੁੱਧਵਾਰ) ਨੂੰ ਸਾਰੇ ਜ਼ਿਲ੍ਹਿਆਂ ਵਿਚ ਪਲੇਸਮੈਂਟ ਮੁਹਿੰਮ ਵਿੱਢੀ ਜਾਵੇਗੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਚਾਹਵਾਨ ਨੌਜਵਾਨਾਂ ਨੂੰ 8,000 ਰੁਪਏ ਤੋਂ ਲੈ ਕੇ 60,000 ਰੁਪਏ ਤੱਕ ਤਨਖ਼ਾਹ ਵਾਲੀਆਂ 10,000 ਤੋਂ ਵੱਧ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇਕੋ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਚਲਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ

ਇਸ ਪਲੇਸਮੈਂਟ ਮੁਹਿੰਮ ਵਿਚ ਰੁਜ਼ਗਾਰ ਲਈ ਨੌਜਵਾਨਾਂ ਦੀ ਚੋਣ ਕਰਨ ਲਈ ਵਰਧਮਾਨ, ਸਪੋਰਟਕਿੰਗ, ਫਲਿੱਪਕਾਰਟ, ਏਅਰਟੈੱਲ ਅਤੇ ਰਿਲਾਇੰਸ ਸਮੇਤ 425 ਪ੍ਰਮੁੱਖ ਕੰਪਨੀਆਂ ਸ਼ਾਮਲ ਹੋਣਗੀਆਂ। ਇਸ ਪਲੇਸਮੈਂਟ ਮੁਹਿੰਮ ਵਿਚ ਪੋਸਟ ਗ੍ਰੈਜੂਏਟ, ਗ੍ਰੈਜੂਏਟ (ਤਕਨੀਕੀ/ਗ਼ੈਰ-ਤਕਨੀਕੀ), ਆਈ.ਟੀ.ਆਈ., ਡਿਪਲੋਮਾ ਹੋਲਡਰ, 12ਵੀਂ ਪਾਸ, ਮੈਟ੍ਰਿਕ ਪਾਸ ਨੌਜਵਾਨਾਂ ਸਮੇਤ ਉਨ੍ਹਾਂ ਨੌਜਵਾਨ ਨੂੰ ਵੀ ਨੌਕਰੀਆਂ ਪ੍ਰਾਪਤ ਕਰਨ ਦੇ ਮੌਕੇ ਦਿੱਤੇ ਜਾਣਗੇ, ਜਿਨ੍ਹਾਂ ਨੇ ਕੋਈ ਵਿਦਿਅਕ ਯੋਗਤਾ ਪ੍ਰਾਪਤ ਨਹੀਂ ਕੀਤੀ। ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਇਸ ਪਲੇਸਮੈਂਟ ਮੁਹਿੰਮ ਵਿਚ ਹਿੱਸਾ ਲੈਣ ਵਾਲੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

PunjabKesari

ਇਹ ਵੀ ਪੜ੍ਹੋ : ਬੁਲਟ ਮੋਟਰਸਾਈਕਲ ਦੇ ਸ਼ੌਕੀਨਾਂ ਲਈ ਖ਼ਤਰੇ ਦੀ ਘੰਟੀ, ਪੰਜਾਬ ਪੁਲਸ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਅਮਨ ਅਰੋੜਾ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜੌਬ ਪੋਰਟਲ (http://www.pgrkam.com) 'ਤੇ ਲੌਗਇਨ ਕਰਕੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਰਾਹੀਂ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ ਜਾਂ ਸਿੱਧੇ ਪਲੇਸਮੈਂਟ ਡਰਾਈਵ ਵਾਲੀ ਥਾਂ ’ਤੇ ਵੀ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਮੁਹਿੰਮ ਸਬੰਧੀ ਸਥਾਨਾਂ ਦੇ ਵੇਰਵੇ ਵਿਭਾਗ ਦੇ ਜੌਬ ਪੋਰਟਲ 'ਤੇ ਵੀ ਉਪਲਬਧ ਹਨ। ਡਾਇਰੈਕਟਰ ਰੁਜ਼ਗਾਰ ਉੱਤਪਤੀ ਦੀਪਤੀ ਉੱਪਲ ਨੇ ਦੱਸਿਆ ਕਿ ਰੁਜ਼ਗਾਰ ਉਤਪਤੀ ਵਿਭਾਗ ਇਸ ਮੁਹਿੰਮ ਰਾਹੀਂ ਰੁਜ਼ਗਾਰਦਾਤਾਵਾਂ ਨੂੰ ਯੋਗ ਉਮੀਦਵਾਰ ਲੱਭਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਮੰਚ ਪ੍ਰਦਾਨ ਕਰਨ ਦੀ ਨਿਰੰਤਰ ਕੋਸ਼ਿਸ਼ ਕਰ ਰਿਹਾ ਹੈ। ਇਸ ਪਲੇਸਮੈਂਟ ਮੁਹਿੰਮ ਰਾਹੀਂ ਸੰਭਾਵਿਤ ਤੌਰ 'ਤੇ ਘੱਟੋ-ਘੱਟ 10,000 ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

ਇਹ ਵੀ ਪੜ੍ਹੋ : ਵਿਦੇਸ਼ ਜਾਣ ਲਈ ਕੁੜੀ ਨੇ ਚੱਲੀ ਚਾਲ, ਵਿਆਹ ਕਰਵਾ ਪਹੁੰਚੀ ਕੈਨੇਡਾ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News