ਰੋਜ਼ਗਾਰ ਦੇ ਚਾਹਵਾਨ ਨੌਜਵਾਨ 14 ਸਤੰਬਰ ਤੋਂ ਪਹਿਲਾਂ ਕਰਵਾਉਣ ਆਪਣੀ ਰਜਿਸਟ੍ਰੇਸ਼ਨ : ਅਪਨੀਤ ਰਿਆਤ

09/10/2020 11:08:12 PM

ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਛੇਵੇਂ ਰਾਜ ਪੱਧਰੀ ਮੇਲੇ ਵਿੱਚ ਹਿੱਸਾ ਲੈਣ ਲਈ ਨੌਕਰੀਆਂ ਦੇ ਚਾਹਵਾਨ ਬੇਰੋਜ਼ਗਾਰ ਬਿਨੈਕਾਰ ਵਿਭਾਗ ਦੇ ਆਨਲਾਈਨ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਬਿਨੈਕਾਰ ਵਿਭਾਗ ਦੇ ਪੋਰਟਲ www.pgrkam.com 'ਤੇ 14 ਸਤੰਬਰ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਬਾਰੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਦੀ ਮਹਾਮਾਰੀ ਦੇ ਕਾਰਨ ਰੋਜ਼ਗਾਰ ਮੇਲੇ 'ਚ ਬੱਚਿਆਂ ਦੀ ਇੰਟਰਵਿਊਂ ਤਿੰਨ ਰੂਪਾਂ 'ਚ ਵਰਚੁਅਲ, ਫੋਨ ਕਾਲ ਰਾਹੀਂ ਜਾਂ ਛੋਟੇ-ਛੋਟੇ ਸੈਸ਼ਨ ਬਣਾ ਕੇ ਕੀਤੀ ਜਾਵੇਗੀ ਅਤੇ ਇਹ ਇੰਟਰਵਿਊਂ ਕੁਲ 3831 ਪੋਸਟਾਂ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ 'ਚ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਦਿਆਂ ਹੋਇਆ ਇੰਟਰਵਿਊ ਕਰਵਾਈ ਜਾਵੇਗੀ।
ਅਪਨੀਤ ਰਿਆਤ ਨੇ ਦੱਸਿਆ ਕਿ ਇਸ ਮੇਲੇ 'ਚ ਬੱਚਿਆਂ ਦੀ ਸੁਵਿਧਾ ਲਈ ਜਾਂ ਕਿਸੇ ਪੁੱਛ-ਗਿਛ ਲਈ ਬਿਊਰੋ ਦੇ ਹੈਲਪਲਾਈਨ ਨੰਬਰ 62801-97708 'ਤੇ ਸੰਪਰਕ ਕੀਤਾ ਜਾ ਸਕਦਾ ਹੈ, ਜਿਸ 'ਚ ਦੂਰ-ਦੁਰਾਡੇ ਇਲਾਕਿਆਂ ਦੇ ਬੱਚੇ ਘਰ ਬੈਠੇ ਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਰੋਜ਼ਗਾਰ ਮੇਲੇ 'ਚ ਹਿੱਸਾ ਲੈਣ ਦੀ ਅਪੀਲ ਕੀਤੀ।
 

Deepak Kumar

This news is Content Editor Deepak Kumar