ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੋਖਾ : ਵਿਧਾਇਕ ਬੁੱਧ ਰਾਮ

03/12/2018 4:25:13 PM

ਬੁਢਲਾਡਾ (ਬਾਂਸਲ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਰੁਜ਼ਗਾਰ ਮੇਲਿਆਂ ਦੀ ਆੜ 'ਚ ਪੰਜਾਬ ਦੀ ਜਨਤਾ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਇਹ ਸ਼ਬਦ ਅੱਜ ਇਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਹਰ ਘਰ ਨੌਕਰੀ ਦੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਹੈ ਅਤੇ ਹੁਣ ਤੱਕ ਪੰਜਾਬ 'ਚ ਕਿਸੇ ਵੀ ਸਰਕਾਰੀ ਅਦਾਰੇ 'ਚ ਅਸਾਮੀਆਂ ਨਹੀਂ ਕੱਢੀਆਂ ਗਈਆਂ ਫਿਰ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੇਲਿਆਂ 'ਚ ਨੌਕਰੀਆਂ ਕਿੱਥੋਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਿਹੜੇ ਅਦਾਰੇ ਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋਣਹਾਰ ਵਿਦਿਆਰਥੀਆਂ ਦੀ ਉਚ ਸਿੱਖਿਆ ਨੂੰ ਧਿਆਨ 'ਚ ਰੱਖਦਿਆਂ ਹਰ ਸਾਲ ਪ੍ਰਾਈਵੇਟ ਕੰਪਨੀਆਂ ਪਹਿਲਾਂ ਹੀ ਪਲੇਸਮੈਂਟਾਂ ਕਰਦਿਆਂ ਆ ਰਹੀਆਂ ਹਨ। ਇਸ 'ਚ ਪੰਜਾਬ ਸਰਕਾਰ ਦਾ ਕੀ ਯੋਗਦਾਨ ਹੈ।
ਪਿੰ੍ਰਸੀਪਲ ਬੁੱਧ ਰਾਮ ਨੇ ਕਿਹਾ ਕਿ ਘਰ ਘਰ ਨੌਕਰੀ ਦੇਣ ਦੇ ਫੈਸਲੇ ਨੂੰ ਕੈਪਟਨ ਸਰਕਾਰ ਸਹੀ ਅਮਲ 'ਚ ਲਿਆਵੇ ਅਤੇ ਸਰਕਾਰੀ ਨੌਕਰੀਆਂ 'ਚ ਨੌਜਵਾਨਾਂ ਨੂੰ ਭਰਤੀ ਕਰਕੇ ਰੁਜ਼ਗਾਰ ਹਿੱਤ ਬਣਾਇਆ ਜਾਵੇ ਅਤੇ ਸਸਤੀ ਸ਼ੋਹਰਤ ਹਾਸਲ ਕਰਨਾ ਬੰਦ ਕਰੇ। ਬੁਢਲਾਡਾ ਹਲਕੇ ਦੀਆਂ ਤਰਸਯੋਗ ਸੜਕਾਂ ਦੀ ਮਾੜੀ ਦੁਰਦਸ਼ਾ 'ਤੇ ਚਿੰਤਾਂ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਹਲਕਾ ਹੈ, ਜਿਥੇ ਸ਼ਹਿਰ ਨੂੰ ਦਾਖਲ ਹੋਣ ਵਾਲੀਆਂ ਸਾਰੀਆਂ ਮੁੱਖ ਸੜਕਾਂ 'ਤੇ ਖੱਡੇ ਹੋਣ ਕਾਰਨ ਲੋਕ ਰੋਜ਼ਾਨਾਂ ਹੀ ਦੁਰਘਟਨਾਵਾਂ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰਨ ਤੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਪੂਰਾ ਸਹਿਯੋਗ ਕਰੇਗੀ।


Related News