ਗਿੱਦੜਬਾਹਾ ''ਚ 15 ਕੰਪਨੀਆਂ ਵਲੋਂ ਲਗਾਇਆ ਗਿਆ ਰੋਜ਼ਗਾਰ ਮੇਲਾ

11/28/2018 6:02:05 PM

ਘਰ-ਘਰ ਰੋਜ਼ਗਾਰ ਦੇਣ ਦੇ ਵਾਅਦੇ 'ਤੇ ਅਟੱਲ ਹਾਂ : ਰਾਜਾ ਵੜਿੰਗ

ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਬੁੱਧਵਾਰ ਨੂੰ ਇੱਥੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ 15 ਕੰਪਨੀਆਂ ਨੇ ਹੁਨਰਮੰਦ ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਕੀਤੀ ਗਈ। ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਡਿਪਟੀ ਕਮਿਸ਼ਨਰ ਐਮ. ਕੇ. ਅਰਵਿੰਦ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। 

PunjabKesari
ਇਸ ਮੌਕੇ ਬੋਲਦਿਆਂ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਦੀ ਦੇਖ-ਰੇਖ ਹੇਠ ਰੋਜ਼ਗਾਰ ਮੇਲੇ ਆਯੋਜਿਤ ਕਰਨ ਦਾ ਉਪਰਾਲਾ ਆਰੰਭਿਆ ਗਿਆ ਹੈ ਜਿਸ ਤਹਿਤ ਛੋਟੇ ਸ਼ਹਿਰਾਂ ਵਿਚ ਕੰਪਨੀਆਂ ਪਹੁੰਚ ਕੇ ਨੌਜਵਾਨਾਂ ਦੀਆਂ ਨੌਕਰੀਆਂ ਲਈ ਚੋਣ ਕਰ ਰਹੀਆਂ ਹਨ। ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਰੋਜ਼ਗਾਰ ਦੇ ਨਾਲ-ਨਾਲ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਦੀ ਵੀ ਪਹਿਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਨੌਜਵਾਨ ਸ਼ਕਤੀ ਦੇ ਭਵਿੱਖ ਨੂੰ ਸੰਵਾਰਨਾਂ ਪਹਿਲ ਹੈ। 
ਇਸ ਮੌਕੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰੋਜ਼ਗਾਰ ਮੇਲੇ ਨੌਜਵਾਨਾਂ ਲਈ ਬਹੁਤ ਸਹਾਈ ਸਿੱਧ ਹੋ ਰਹੇ ਹਨ ਕਿਉਂਕਿ ਇਸ ਤਰਾਂ ਕੰਪਨੀਆਂ ਲੋੜਵੰਦ ਨੌਜਵਾਨਾਂ ਦੇ ਘਰਾਂ ਦੇ ਨੇੜੇ ਉਨ੍ਹਾਂ ਦੀ ਚੋਣ ਲਈ ਪੁੱਜਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਮੇਲੇ ਲੱਗਦੇ ਰਹਿਣਗੇ। ਇਸ ਮੌਕੇ ਗਿੱਦੜਬਾਹਾ ਦੇ ਐੱਸ. ਡੀ.ਐੱਮ. ਅਰਸ਼ਦੀਪ ਸਿੰਘ ਲੁਬਾਣਾ, ਤਹਿਸੀਲਦਾਰਗੁਰਮੇਲ ਸਿੰਘ ਵੀ ਹਾਜ਼ਰ ਸਨ। 


Related News