ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਭਰਤੀ ''ਚ ਹੋਰ ਤੇਜ਼ੀ ਲਿਆਂਦੀ ਜਾਵੇਗੀ : ਧਾਲੀਵਾਲ

08/08/2022 10:11:04 PM

ਚੰਡੀਗੜ੍ਹ/ਐੱਸ.ਏ.ਐੱਸ. ਨਗਰ : ਮਾਨ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਵਿਭਾਗਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਜ ਇੱਥੇ ਵਿਕਾਸ ਭਵਨ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 43 ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਮੌਕੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਅਤੇ ਨਿੱਜਪ੍ਰਸਤੀ ਕਾਰਨ ਸੂਬੇ ਦੇ ਹੋਣਹਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਮਿਲ ਸਕੀਆਂ, ਜਿਸ ਕਾਰਨ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨੌਜਵਾਨ ਬੇਰੁਜ਼ਗਾਰੀ ਦੇ ਆਲਮ 'ਚੋਂ ਲੰਘ ਰਹੇ ਹਨ।

ਖ਼ਬਰ ਇਹ ਵੀ : ਕਿਸਾਨ ਮੁੜ ਧਰਨੇ 'ਤੇ, ਉਥੇ ਭਾਰੀ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਬਿਜਲੀ ਸੋਧ ਬਿੱਲ ਪੇਸ਼, ਪੜ੍ਹੋ TOP 10

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵਧੀਆ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਬੜੀ ਤੇਜ਼ੀ ਨਾਲ ਸਰਕਾਰੀ ਵਿਭਾਗਾਂ 'ਚ ਖਾਲੀ ਅਸਾਮੀਆਂ ਭਰਨ ਦੀ ਕਾਰਵਾਈ ਚੱਲ ਰਹੀ ਹੈ ਤੇ ਹਰ ਵਿਭਾਗ 'ਚ ਪੂਰੀ ਸਮਰੱਥਾ ਅਨੁਸਾਰ ਖਾਲੀ ਅਸਾਮੀਆਂ ਜਲਦ ਤੋਂ ਜਲਦ ਭਰੀਆਂ ਜਾਣਗੀਆਂ। ਕਈ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਦੀਆਂ ਭਰਤੀਆਂ 'ਚ ਕਾਨੂੰਨੀ ਅੜਚਣਾਂ ਨੂੰ ਵੀ ਮਾਹਿਰਾਂ ਦੀ ਰਾਏ ਲੈ ਕੇ ਦੂਰ ਕੀਤਾ ਜਾ ਰਿਹਾ ਹੈ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੀਆਂ ਭਰਤੀਆਂ ਮੈਰਿਟ ਦੇ ਅਧਾਰ ‘ਤੇ ਅਕਾਦਮਿਕ ਯੋਗਤਾ ਅਨੁਸਾਰ ਬਿਨਾਂ ਕਿਸੇ ਭੇਦਭਾਵ ਦੇ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਨਵ-ਨਿਯੁਕਤ 43 ਡਰਾਫਟਸਮੈਨਾਂ ਨੂੰ ਵਧਾਈ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਸਰਕਾਰੀ ਸੇਵਾਵਾਂ ਮਿਲ ਸਕਣ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News