ਖਾਲੀ ਬਾਰਦਾਨੇ ਦੀ ਘਾਟ ਕਾਰਨ ਕਣਕ ਦੀ ਭਰਾਈ ਅਤੇ ਲਿਫਟਿੰਗ ਦੇ ਕੰਮ ‘ਚ ਆਈ ਖੜ੍ਹੋਤ

05/05/2021 11:15:39 AM

ਬਾਬਾ ਬਕਾਲਾ ਸਾਹਿਬ (ਰਾਕੇਸ਼, ਕੰਗ) - ਦੁਨੀਆ ਦੀ ਦੂਸਰੀ ਵਿਸ਼ਵ ਅਨਾਜ਼ ਮੰਡੀ ਰਈਆ ਵਿਖੇ ਖਾਲੀ ਬਾਰਦਾਨੇ ਦੀ ਚੱਲ ਰਹੀ ਵੱਡੀ ਘਾਟ ਕਾਰਨ ਕਣਕ ਦੀ ਭਰਾਈ ਅਤੇ ਲਿਫਟਿੰਗ ਦੇ ਕੰਮ ਵਿੱਚ ਭਾਰੀ ਖੜ੍ਹੋਤ ਆਈ ਹੈ। ਭਾਵੇਂ ਸਰਕਾਰ ਵੱਲੋਂ ਆੜ੍ਹਤੀਆਂ ਨੂੰ ਪੁਰਾਣੇ ਬਾਰਦਾਨੇ ਦੀ ਵਰਤੋਂ ਕਰਨ ਲਈ ਕਿਹਾ ਜਾ ਚੁੱਕਾ ਹੈ ਪਰ ਫਿਰ ਵੀ ਪੂਰਤੀ ਨਹੀ ਹੋ ਰਹੀ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਇਸ ਸਬੰਧੀ ਮਾਰਕੀਟ ਕਮੇਟੀ ਰਈਆ ਦੇ ਸੈਕਟਰੀ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਕਣਕ ਦੀ ਆਮਦ ਪਿਛਲੇ ਸਾਲ ਨਾਲੋਂ 20 ਪ੍ਰਤੀਸ਼ਤ ਵਧੇਰੇ ਪੁੱਜੀ ਹੈ ਪਰ ਇਸ ਜਿਨਸ ਨੂੰ ਸਾਂਭਣ ਲਈ ਬਾਰਦਾਨੇ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ‘ਚੋਂ ਕੇਵਲ 25 ਫੀਸਦੀ ਲਿਫਟਿੰਗ ਦਾ ਕੰਮ ਹੋ ਸਕਿਆ ਹੈ, ਜਦਕਿ 75 ਫੀਸਦੀ ਕਣਕ ਦੀ ਚੁਕਾਈ ਦਾ ਕੰਮ ਬਕਾਇਆ ਪਿਆ ਹੋਇਆ ਹੈ। ਇਸ ਬਾਰੇ ਸਮਝਿਆ ਜਾਂਦਾ ਹੈ ਕਿ ਮਾਲ ਢੁਆਈ ਲਈ ਟਰੱਕਾਂ ਦੀ ਸਮੇਂ ਸਿਰ ਉਪਲੱਬਧੀ ਨਾ ਹੋਣਾ ਸਮਝਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿਚ ਕਣਕ ਦੀ ਆਮਦ ਵੀ ਘੱਟ ਗਈ ਹੈ। ਬਹੁਤ ਸਾਰੇ ਜ਼ਿੰਮੀਦਾਰਾਂ ਨੇ ਆਪਣੀ ਫ਼ਸਲ ਦੀ ਵੇਲੇ ਸਿਰ ਕਟਾਈ ਕਰਕੇ ਮੰਡੀਆਂ ‘ਚ ਪੁੱਜਦਾ ਕਰ ਦਿੱਤੀ । 

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਪੜ੍ਹੋ ਇਹ ਵੀ ਖਬਰ ਅੰਮ੍ਰਿਤਸਰ : ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹੋਇਆ ਅਗਨ ਭੇਂਟ

ਭਾਵੇਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਸਰਕਾਰੀ ਰੇਟ 1975 ਰੁਪਏ ਫੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤੀ ਜਾ ਚੁੱਕੀ ਹੈ ਪਰ ਲਿਫਟਿੰਗ ਨਾ ਹੋਣ ਕਾਰਨ ਇਹ ਕਣਕ ਬਿਨਾ ਭਰਾਈ ਤੋਂ ਮੰਡੀਆਂ ‘ਚ ਪਈ ਹੋਈ ਹੈ, ਜੋ ਠੁੱਪ ਅਤੇ ਮੀਹ ਦੀ ਮਾਰ ਝੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਪਾਸੋਂ ਖਰੀਦੀ ਹੋਈ ਕਣਕ ਦੀ ਬਣਦੀ ਕੀਮਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੇ ਖਾਤਿਆਂ ਵਿੱਚ ਲਗਾਤਾਰ ਪਾਈ ਜਾ ਰਹੀ ਹੈ।

ਪੜ੍ਹੋ ਇਹ ਵੀ ਖਬਰ ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)

ਪੜ੍ਹੋ ਇਹ ਵੀ ਖਬਰ ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ 


rajwinder kaur

Content Editor

Related News