ਪੰਜਾਬ ਵਿਚ ਇਕ ਹੋਰ ਐਨਕਾਊਂਟਰ, ਪੁਲਸ ਨੇ ਘੇਰਾ ਪਾ ਕੇ ਕਰ ਦਿੱਤੀ ਕਾਰਵਾਈ

Tuesday, May 27, 2025 - 12:50 PM (IST)

ਪੰਜਾਬ ਵਿਚ ਇਕ ਹੋਰ ਐਨਕਾਊਂਟਰ, ਪੁਲਸ ਨੇ ਘੇਰਾ ਪਾ ਕੇ ਕਰ ਦਿੱਤੀ ਕਾਰਵਾਈ

ਕਪੂਰਥਲਾ/ਢਿਲਵਾਂ (ਵਿਪਨ) : ਮੰਗਲਵਾਰ ਸਵੇਰੇ ਰੇਲਵੇ ਸਟੇਸ਼ਨ ਢਿੱਲਵਾਂ ਨੇੜੇ ਪੁਲਸ ਨੇ ਦੋ ਨਾਮੀ ਲੁਟੇਰਿਆਂ ਨੂੰ ਐਨਕਾਊਂਟਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਐਨਕਾਊਂਟਰ ਦੌਰਾਨ ਦੋ ਵਿਅਕਤੀਆਂ ਗੰਭੀਰ ਜ਼ਖ਼ਮੀ ਹੋ ਗਈ। ਇਸ ਸੰਬੰਧੀ ਮੌਕੇ ’ਤੇ ਪਹੁੰਚੇ ਜ਼ਿਲ੍ਹਾ ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪੁਲਸ ਨੂੰ ਉਕਤ ਸਥਾਨ ’ਤੇ ਲੁੱਟ-ਖੋਹ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਸੀ, ਜਿਸ ’ਤੇ ਪੁਲਸ ਵਲੋਂ ਤੁਰੰਤ ਨਾਕਾ ਬੰਦੀ ਕਰਕੇ ਸਵੇਰੇ ਕਰੀਬ 6:20 ਵਜੇ ਇਕ ਮੋਟਰਸਾਈਕਲ ਸਵਾਰ ਨੂੰ ਆਉਂਦੇ ਦੇਖਿਆ।

ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ

ਉਕਤ ਮੋਟਰਸਾਈਕਲ ਸਵਾਰਾਂ ਨੇ ਪੁਲਸ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਭੇਜਿਆ ਗਿਆ ਹੈ। ਪੁਲਸ ਨੂੰ ਮੌਕੇ ’ਤੇ ਦੋ ਪਿਸਤੋਲ ਵੀ ਮਿਲੇ ਹਨ। ਫਿਲਹਾਲ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਈਆਂ ਵਿਸ਼ੇਸ਼ ਹਦਾਇਤਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News