ਪੰਜਾਬ ''ਚ ਫਿਰ ਵੱਡਾ ਐਨਕਾਊਂਟਰ, ਸ਼ਿਵ ਸੈਨਾ ਆਗੂ ਦੇ ਕਾਤਲ ਨੂੰ ਲੱਗੀਆਂ ਗੋਲ਼ੀਆਂ
Wednesday, Jul 02, 2025 - 11:49 AM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ, ਸੰਦੀਪ ਸ਼ਰਮਾ) : ਬੁੱਧਵਾਰ ਨੂੰ ਮੋਗਾ ਵਿਚ ਇਕ ਮੁਕਾਬਲੇ ਦੌਰਾਨ ਪੁਲਸ ਅਤੇ ਦੋ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ। ਇਸ ਮੁਕਾਬਲੇ ਵਿਚ ਇਕ ਮੁਲਜ਼ਮ ਸਿਕੰਦਰ ਸਿੰਘ ਦੀ ਲੱਤ ਵਿਚ ਗੋਲੀ ਲੱਗੀ, ਜਦਕਿ ਦੂਜਾ ਦੋਸ਼ੀ ਅਰੁਣ ਹਾਂਡਾ ਵੀ ਜ਼ਖਮੀ ਹੋ ਗਿਆ। ਦੋਵਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ 13 ਮਾਰਚ ਨੂੰ ਮੋਗਾ ਵਿਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਕੇਸ ਵਿਚ ਨਾਮਜ਼ਦ ਮੁਲਜ਼ਮ ਅਰੁਣ ਹਾਂਡਾ ਅਤੇ ਸਿਕੰਦਰ ਸਿੰਘ ਨੂੰ ਦੋ ਦਿਨ ਪਹਿਲਾਂ ਮੋਗਾ ਪੁਲਸ ਨੇ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਵੇਂ ਦੋਸ਼ੀ ਮੋਗਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕੁੱਲ 24 ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
ਪੁਲਸ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਦੋ ਦਿਨ ਦੇ ਰਿਮਾਂਡ 'ਤੇ ਲੈ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਹਥਿਆਰ ਮੋਗਾ ਦੇ ਸਿੰਘਾਵਾਲਾ ਇਲਾਕੇ ਵਿਚ ਇਕ ਗੰਦੇ ਨਾਲੇ ਦੇ ਨੇੜੇ ਸੜਕ ਕਿਨਾਰੇ ਲੁਕਾਏ ਸਨ। ਇਸ ਤੋਂ ਬਾਅਦ ਪੁਲਸ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਮੌਕੇ 'ਤੇ ਲੈ ਗਈ। ਇਸ ਦੌਰਾਨ ਸਿਕੰਦਰ ਸਿੰਘ ਨੇ ਉੱਥੇ ਲੁਕਾਏ ਹੋਏ ਪਿਸਤੌਲ ਤੋਂ ਪੁਲਸ 'ਤੇ ਤਿੰਨ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਵਿਚ ਪੁਲਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿਚ ਇਕ ਗੋਲੀ ਸਿਕੰਦਰ ਦੀ ਲੱਤ ਵਿਚ ਲੱਗੀ। ਜਦੋਂ ਅਰੁਣ ਹਾਂਡਾ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਸਨੂੰ ਵੀ ਫੜ ਲਿਆ। ਫਿਲਹਾਲ ਦੋਵੇਂ ਮੁਲਜ਼ਮ ਹਸਪਤਾਲ ਵਿਚ ਇਲਾਜ ਅਧੀਨ ਹਨ ਅਤੇ ਪੁਲਸ ਅਗਲੇਰੀ ਕਾਰਵਾਈ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਭਾਖੜਾ ਨਹਿਰ 'ਚ ਧਾਰਮਿਕ ਸਮੱਗਰੀ ਜਲ ਪ੍ਰਵਾਹ ਕਰਦਿਆਂ ਲੱਖਾਂ ਦਾ ਸੋਨਾ ਵੀ ਰੋੜ੍ਹ ਬੈਠਾ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e