ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ

Friday, Jan 09, 2026 - 06:20 PM (IST)

ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ 'ਚ ਲਗਾਤਾਰ ਐਨਕਾਊਂਟਰ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇਕ ਹੋਰ ਐਨਕਾਊਂਟਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਬੀਤੇ ਦਿਨ ਜੰਡਿਆਲਾ ਦੇ ਵਾਲਮੀਕੀ ਚੌਂਕ ਵਿਖੇ ਜਿਊਲਰੀ ਸ਼ਾਪ 'ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਦਾ ਅੱਜ ਐਨਕਾਊਂਟਰ ਕੀਤਾ ਗਿਆ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸੋਹੇਲ ਮੀਰ ਨੇ ਦੱਸਿਆ ਕਿ 5 ਜਨਵਰੀ ਨੂੰ ਜੰਡਿਆਲਾ ਦੇ ਵੱਡੇ ਬਾਜ਼ਾਰ 'ਚ ਸਥਿਤ ਸੋਨੂ ਜਿਊਲਰੀ ਸ਼ਾਪ ਦੇ ਬਾਹਰ ਦਿਨ ਦਿਹਾੜੇ ਦੋ ਨਕਾਬਪੋਸ਼ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਫਾਇਰਿੰਗ ਕਰਕੇ ਫਰਾਰ ਹੋ ਗਏ। ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਲਗਾਤਾਰ ਜਾਂਚ ਅਤੇ ਤਕਨੀਕੀ ਇਨਪੁੱਟ ਦੇ ਆਧਾਰ 'ਤੇ ਦੋ-ਤਿੰਨ ਦਿਨਾਂ ਵਿੱਚ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ। ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਐਫਆਈਆਰ ਨੰਬਰ 7 ਧਾਰਾ 109 ਬੀਐਨਐਸ (ਕਤਲ ਦੀ ਕੋਸ਼ਿਸ਼) ਅਤੇ ਆਰਮਜ਼ ਐਕਟ ਅਧੀਨ ਦਰਜ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...

ਅੱਜ ਪੁਲਸ ਨੂੰ ਮੁਖ਼ਬਰ ਖਾਸ ਤੋਂ ਸੂਚਨਾ ਮਿਲੀ ਕਿ ਮੁਲਜ਼ਮ ਮੋਟਰਸਾਈਕਲ 'ਤੇ ਘੁੰਮ ਰਹੇ ਹਨ, ਜਿਸ ਤੋਂ ਬਾਅਦ ਪੁਲਸ ਨੇ ਸ਼ੱਕੀ ਮੋਟਰਸਾਈਕਲ ਨੂੰ ਰੁਕਣ ਲਈ ਕਿਹਾ ਤਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਆਕਾਸ਼ ਦੇਸ਼ਪਾਲ ਦੀ ਲੱਤ 'ਚ ਗੋਲੀ ਲੱਗੀ, ਜਿਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਮੌਕੇ ਤੋਂ .315 ਬੋਰ ਅਤੇ .32 ਬੋਰ ਦੇ ਦੋ ਪਿਸਤੌਲ ਅਤੇ ਵਾਰਦਾਤ 'ਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼

ਐਸਐਸਪੀ ਸੋਹੇਲ ਮੀਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫਾਇਰਿੰਗ ਪਿੱਛੇ ਨਿੱਜੀ ਭੁਗਤਾਨੀ ਵਿਵਾਦ ਸੀ, ਜਿਸਨੂੰ ਵਿਦੇਸ਼ੀ ਐਨਟੀਟੀ ਵੱਲੋਂ ਅੰਜਾਮ ਦਿਵਾਇਆ ਗਿਆ। ਜ਼ਖ਼ਮੀ ਮੁਲਜ਼ਮ ਆਕਾਸ਼ ਦੇਸ਼ਪਾਲ ਖ਼ਿਲਾਫ ਪਹਿਲਾਂ ਵੀ ਸਨੈਚਿੰਗ ਅਤੇ ਹਥਿਆਰਾਂ ਦੇ ਕਈ ਮਾਮਲੇ ਦਰਜ ਹਨ। ਪੁਲਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

 

 

 

 

 


author

Shivani Bassan

Content Editor

Related News