ਅਰਸ਼ ਡੱਲਾ ਗੈਂਗ ਦੇ ਮੈਂਬਰਾਂ ਤੇ ਪੁਲਸ ਵਿਚਾਲੇ ਹੋਇਆ ਐਨਕਾਊਂਟਰ, ਬਠਿੰਡਾ ਕਤਲ ਕਾਂਡ ਨੂੰ ਲੈ ਕੇ ਹੋਏ ਵੱਡੇ ਖ਼ੁਲਾਸੇ

Wednesday, Nov 01, 2023 - 10:33 PM (IST)

ਚੰਡੀਗੜ੍ਹ/ਐੱਸ.ਏ.ਐੱਸ. ਨਗਰ- ਪੰਜਾਬ ਪੁਲਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਲ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਬਠਿੰਡਾ ਵਿਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ,  ਡਾ: ਸੰਦੀਪ ਗਰਗ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੋਲੀ ਮਾਰਨ ਵਾਲੇ ਦੀ ਪਛਾਣ ਭੀਖੀ, ਮਾਨਸਾ ਦੇ ਰਹਿਣ ਵਾਲੇ ਲਵਜੀਤ ਸਿੰਘ ਵਜੋਂ ਹੋਈ ਹੈ, ਜਦਕਿ ਉਸਦੇ ਦੋ ਸਾਥੀਆਂ ਦੀ ਪਛਾਣ ਪਰਮਜੀਤ ਸਿੰਘ ਅਤੇ ਕਮਲਜੀਤ ਸਿੰਘ ਦੋਵੇਂ ਵਾਸੀ ਮਾਨਸਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ - ਬਿਊਟੀ ਪਾਰਲਰ ਤੋਂ ਮੁੜਦਿਆਂ ਹੀ ਪਤੀ ਨੇ ਦੇ ਦਿੱਤਾ ਤਲਾਕ, ਪੜ੍ਹੋ ਹੈਰਾਨ ਕਰ ਦੇਣ ਵਾਲਾ ਮਾਮਲਾ

ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਕੁਲਚਾ ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਉਰਫ਼ ਮੇਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਦੁਕਾਨ ਦੇ ਬਾਹਰ ਕੁਰਸੀ ’ਤੇ ਬੈਠਾ ਸੀ। ਇਸ ਸਬੰਧੀ ਥਾਣਾ ਕੋਤਵਾਲੀ ਬਠਿੰਡਾ ਵਿਖੇ ਆਈ.ਪੀ.ਸੀ. ਦੀ ਧਾਰਾ 302 ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐੱਫ.ਆਈ.ਆਰ. ਨੰਬਰ 184 ਮਿਤੀ 28/10/23 ਨੂੰ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ।

ਆਈ.ਜੀ.ਪੀ. ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਬਲਟਾਣਾ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਬਠਿੰਡਾ ਕਤਲ ਕਾਂਡ ਨਾਲ ਸਬੰਧਤ ਦੋਸ਼ੀਆਂ ਬਾਰੇ ਪੁਖ਼ਤਾ ਇਤਲਾਹ ਤੋਂ ਬਾਅਦ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਮੋਹਾਲੀ ਅਤੇ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀਆਂ ਪੁਲਸ ਟੀਮਾਂ ਨੇ ਬਲਟਾਣਾ ਦੇ ਇੱਕ ਹੋਟਲ ਗ੍ਰੈਂਡ ਵਿਸਟਾ ਵਿਖੇ ਦੋਸ਼ੀਆਂ ਦਾ ਖੁਰਾ ਨੱਪਣ ਵਿੱਚ ਕਾਮਯਾਬੀ ਹਾਸਲ ਕੀਤੀ। ਜਦੋਂ ਪੁਲਸ ਟੀਮਾਂ ਨੇ ਹੋਟਲ ਨੂੰ ਘੇਰ ਲਿਆ ਤਾਂ ਇੱਕ ਦੋਸ਼ੀ ਨੇ ਪੁਲਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਪੁਲਸ ਟੀਮ ਦੀ ਅਗਵਾਈ ਕਰ ਰਹੇ ਡੀਐਸਪੀ ਪਵਨ ਕੁਮਾਰ ਜ਼ਖਮੀ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਅੱਧੀ ਰਾਤ ਪੁਲਸ ਅਤੇ ਲੁਟੇਰਿਆਂ ਵਿਚਾਲੇ ਹੋਇਆ ਮੁਕਾਬਲਾ, ਆਹਮੋ-ਸਾਹਮਣਿਓਂ ਚੱਲੀਆਂ ਗੋਲ਼ੀਆਂ

ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਵੀ ਆਤਮ ਰੱਖਿਆ ’ਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋਸ਼ੀ ਲਵਜੀਤ ਸਿੰਘ ਦੀ ਸੱਜੀ ਲੱਤ ’ਚ ਵੀ ਗੋਲੀ ਲੱਗੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਡੀ.ਐੱਸ.ਪੀ. ਪਵਨ ਕੁਮਾਰ ਅਤੇ ਮੁਲਜ਼ਮ ਲਵਜੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐੱਸ.ਐੱਸ.ਪੀ. ਸੰਦੀਪ ਗਰਗ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਰਸ਼ ਡੱਲਾ ਗਿਰੋਹ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਨਵੀਂ ਐੱਫ.ਆਈ.ਆਰ. ਨੰ. 321 ਮਿਤੀ 01/11/2023 ਨੂੰ ਆਈ.ਪੀ.ਸੀ. ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਜ਼ੀਰਕਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News