ਪੰਜਾਬ 'ਚ ਇਕ ਹੋਰ ਐਨਕਾਊਂਟਰ, ਨੌਜਵਾਨ ਦੀਆਂ ਉਂਗਲਾਂ ਵੱਢਣ ਵਾਲਿਆਂ ਦਾ ਪੁਲਸ ਨਾਲ ਹੋਇਆ ਮੁਕਾਬਲਾ (ਵੀਡੀਓ)

Saturday, Feb 25, 2023 - 07:19 PM (IST)

ਪੰਜਾਬ 'ਚ ਇਕ ਹੋਰ ਐਨਕਾਊਂਟਰ, ਨੌਜਵਾਨ ਦੀਆਂ ਉਂਗਲਾਂ ਵੱਢਣ ਵਾਲਿਆਂ ਦਾ ਪੁਲਸ ਨਾਲ ਹੋਇਆ ਮੁਕਾਬਲਾ (ਵੀਡੀਓ)

ਚੰਡੀਗੜ੍ਹ : ਇਕ ਨੌਜਵਾਨ ਦੀਆਂ ਉਂਗਲਾਂ ਵੱਢਣ ਦੇ ਮਾਮਲੇ 'ਚ ਮੋਹਾਲੀ ਦੀ ਸੀ.ਆਈ.ਏ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵੱਡੀ ਕਾਰਵਾਈ ਕਰਦੇ ਹੋਏ ਪੁਲਸ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਪੁਲਸ ਪਿੱਛਾ ਕਰਦੇ ਹੋਏ ਪਟਿਆਲਾ ਸ਼ੰਭੂ ਬਾਰਡਰ 'ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਗੱਡੀ ਰੋਕ ਲਈ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਮੁੱਠਭੇੜ ਹੋ ਗਈ, ਜਿਸ 'ਚ ਬਦਮਾਸ਼ਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ।

ਇਹ ਦੋਵੇਂ ਬਦਮਾਸ਼ ਭੁੱਪੀ ਗੈਂਗ ਦੇ ਦੱਸੇ ਜਾ ਰਹੇ ਹਨ। ਉਂਗਲਾਂ ਕੱਟਣ ਦੇ ਮਾਮਲੇ 'ਚ ਮੁੱਖ ਦੋਸ਼ੀ ਗੌਰਵ ਉਰਫ ਗੋਰੀ ਅਤੇ ਉਸ ਦੇ ਸਾਥੀ ਤਰੁਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਕਾਬਲੇ ਦੀ ਸਾਰੀ ਘਟਨਾ ਟੋਲ ਪਲਾਜ਼ਾ ਦੇ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ। 
ਦੱਸ ਦੇਈਏ ਕਿ ਮੋਹਾਲੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ ਜਿਸ ਵਿੱਚ ਦੋ ਬਦਮਾਸ਼ਾਂ ਨੇ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਇੱਕ ਨੌਜਵਾਨ ਦੀਆਂ ਉਂਗਲਾਂ ਵੱਢ ਦਿੱਤੀਆਂ ਸਨ। ਉਂਗਲਾਂ ਕੱਟਣ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਵਾਇਰਲ ਹੋਈ ਹੈ।


author

Mandeep Singh

Content Editor

Related News