ਅੰਮ੍ਰਿਤਸਰ: ਬਿਆਸ ਨੇੜੇ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ, ਪੁਲਸ ਮੁਲਾਜ਼ਮ ਨੂੰ ਲੱਗੀ ਗੋਲੀ
Saturday, Jan 21, 2023 - 12:59 PM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦਿਹਾਤੀ ਬਿਆਸ ਨਜ਼ਦੀਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅਤੇ ਦਿੱਲੀ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਪੁਲਸ ਕਰਮਚਾਰੀ ਦੇ ਪੈਰ 'ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ 'ਤੇ ਪੁਲਸ ਕਰਮਚਾਰੀ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 6 ਮਹੀਨੇ ਦੇ ਪੁੱਤ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਫ਼ਿਲਹਾਲ ਪੁਲਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਹੁਣ ਪੁਲਸ ਵੱਲੋਂ ਇਸ ਮਾਮਲੇ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।