ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਤੇ ਬੰਬੀਹਾ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ

Wednesday, Aug 09, 2023 - 06:38 PM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਤੇ ਬੰਬੀਹਾ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ

ਬਰਨਾਲਾ (ਵੈੱਬ ਡੈਸਕ, ਵਿਵੇਕ ਸਿੰਧਵਾਨੀ, ਰਵੀ)- ਬਰਨਾਲਾ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਏ.ਜੀ.ਟੀ.ਐੱਫ. (ਐਂਟੀ ਗੈਂਗਸਟਰ ਟਾਸਕ ਫ਼ੋਰਸ) ਪ੍ਰਮੋਦ ਬਾਨ ਵੱਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬਰਨਾਲਾ 'ਚ ਏ.ਜੀ.ਟੀ.ਐੱਫ਼. ਤੇ ਬੰਬੀਹਾ ਗੈਂਗ ਦੇ ਸ਼ੂਟਰਾਂ ਵਿਚਾਲੇ ਐਨਕਾਊਂਟਰ ਹੋਇਆ ਹੈ। ਇਹ ਮੁਕਾਬਲਾ ਬਰਨਾਲਾ ਦੇ ਹੰਡਿਆਇਆ ਪੁੱਲ 'ਤੇ ਹੋਇਆ ਹੈ। ਮੁਕਾਬਲੇ ਦੌਰਾਨ ਦੋਵੇਂ ਪਾਸੇ ਚੱਲੀਆਂ ਤਾਬੜਤੋੜ ਗੋਲ਼ੀਆਂ ਦੌਰਾਨ ਸ਼ੂਟਰ ਸੁੱਖੀ ਖ਼ਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਏ. ਜੀ. ਟੀ. ਐੱਫ਼. ਵੱਲੋਂ ਸ਼ੂਟਰ ਸੁੱਖੀ ਖ਼ਾਨ ਸਮੇਤ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁੱਖੀ ਖ਼ਾਨ ਸੰਗਰੂਰ ਦੇ ਪਿੰਡ ਲੌਂਗੋਵਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਏ. ਜੀ. ਟੀ. ਐੱਫ਼. ਦੇ ਕੋਲ ਪਹਿਲਾਂ ਹੀ ਇੰਟੈਲੀਜੈਂਸ ਇਨਪੁਟ ਸੀ। ਸੁੱਖੀ ਖ਼ਾਨ 'ਤੇ ਪਹਿਲਾਂ ਹੀ ਕੇਸ ਦਰਜ ਹਨ। ਇਸ ਦੌਰਾਨ ਸੀ. ਆਈ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਅਤੇ ਇਕ ਹੋਰ ਪੁਲਸ ਕਰਮਚਾਰੀ ਮਾਮੂਲੀ ਜ਼ਖ਼ਮੀ ਹੋ ਗਏ ਹਨ। ਇਸ ਐਨਕਾਊਂਟਰ ਬਾਰੇ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਵੱਲੋ ਵੀ ਟਵਿੱਟਰ ਜ਼ਰੀਏ ਜਾਣਕਾਰੀ ਦਿੱਤੀ ਗਈ ਹੈ। 

ਮੌਕੇ ’ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੰਦੀਪ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਸ ਨੂੰ ਏ. ਜੀ. ਟੀ. ਐੱਫ਼. ਦੀ ਟੀਮ ਨੇ ਸਾਡੇ ਨਾਲ ਜਾਣਕਾਰੀ ਸਾਂਝੀ ਕੀਤੀ ਕਿ ਬੰਬੀਹਾ ਗਰੁੱਪ ਦੇ ਚਾਰ ਗੈਂਗਸਟਰ ਇਕ ਕਾਰ ਵਿਚ ਸਵਾਰ ਹੋ ਕੇ ਬਰਨਾਲਾ ਜ਼ਿਲ੍ਹੇ ਦੇ ਇਲਾਕੇ ਵਿਚ ਦਾਖ਼ਲ ਹੋ ਗਏ ਹਨ। ਉਕਤ ਕਾਰ ਵਿਚ ਸੁਖਚੈਨ ਸਿੰਘ ਸੁੱਖੀ ਖ਼ਾਨ, ਜਗਸੀਰ ਸਿੰਘ, ਯਾਦਵਿੰਦਰ ਸਿੰਘ ਅਤੇ ਹੁਸ਼ਨਪ੍ਰੀਤ ਸਵਾਰ ਹਨ। ਉਕਤ ਗੈਂਗਸਟਰ ਅੰਮ੍ਰਿਤਸਰ ਇਲਾਕੇ ਵਿਚੋਂ ਚੱਲੇ ਸਨ ਅਤੇ ਜਲੰਧਰ ਵਿਚ ਉਨ੍ਹਾਂ ਨੇ ਇਕ ਸਵਿਫ਼ਟ ਕਾਰ ਖੋਹੀ ਸੀ ਅਤੇ ਰਾਤ ਨੂੰ ਉਨ੍ਹਾਂ ਨੇ ਬਠਿੰਡਾ ਵਿਖੇ ਪਨਾਹ ਲਈ ਸੀ। ਅੱਜ ਉਹ ਬਠਿੰਡਾ ਤੋਂ ਚੱਲ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਮੋਹਾਲੀ ਇਲਾਕੇ ਵਿਚ ਜਾ ਰਹੇ ਸਨ। 

PunjabKesari

ਇਹ ਵੀ ਪੜ੍ਹੋ- ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼

ਏ. ਜੀ. ਟੀ. ਐੱਫ਼. ਦੀ ਟੀਮ ਅਤੇ ਬਰਨਾਲਾ ਪੁਲਸ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਸੀ। ਹੰਡਿਆਇਆ ਵਿਖੇ ਉਵਰਬ੍ਰਿਜ਼ ਕੋਲ ਇਨ੍ਹਾਂ ਦੀ ਕਾਰ ਨੂੰ ਰਾਊਂਡਅੱਪ ਕੀਤਾ ਗਿਆ ਤਾਂ ਇਨ੍ਹਾਂ ਨੇ ਪੁਲਸ ਦੀ ਗੱਡੀ ’ਤੇ ਗੋਲ਼ੀ ਚਲਾ ਦਿੱਤੀ। ਪੰਜ-ਸੱਤ ਫਾਇਰ ਇਨ੍ਹਾਂ ਨੇ ਪੁਲਸ ’ਤੇ ਕੀਤੇ। ਜਵਾਬ ਵਿਚ ਪੁਲਸ ਨੇ ਵੀ ਫਾਇਰਿੰਗ ਕੀਤੀ ਤਾਂ ਇਕ ਗੋਲੀ ਸੁਖਚੈਨ ਸਿੰਘ ਸੁੱਖੀ ਖ਼ਾਨ ਜੋਕਿ ਇਸ ਗਰੁੱਪ ਦਾ ਲੀਡਰ ਹੈ, ਉਸ ਦੇ ਪੈਰ ’ਤੇ ਲੱਗੀ। ਚਾਰਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਕੋਲੋਂ 3 ਨਾਜਾਇਜ਼ ਰਿਵਾਲਵਰ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। ਗ੍ਰਿਫ਼ਤਾਰ ਵਿਅਕਤੀਆਂ ਵਿਚੋਂ ਤਿੰਨ ਸੰਗਰੂਰ ਦੇ ਜ਼ਿਲ੍ਹਾ ਲੌਂਗੋਵਾਲ ਦੇ ਰਹਿਣ ਵਾਲੇ ਹਨ, ਜਦਕਿ ਕ ਵਿਅਕਤੀ ਲੁਧਿਆਣੇ ਦਾ ਰਹਿਣ ਵਾਲਾ ਹੈ। ਇਸ ਮੌਕੇ ਐੱਸ. ਪੀ. ਡੀ. ਰਮਨੀਸ਼ ਚੌਧਰੀ, ਡੀ. ਐੱਸ. ਪੀ. ਸਤਬੀਰ ਸਿੰਘ ਵੀ ਹਾਜ਼ਰ ਸਨ।
ਪੁਲਸ ਮਹਿਕਮੇ 'ਚ ਸੀ. ਆਈ. ਇੰਚਾਰਜ ਬਲਜੀਤ ਸਿੰਘ ਦੀ ਬਹਾਦਰੀ ਦੀ ਹੋ ਰਹੀ ਹੈ ਚਰਚਾ
ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਵਿਚ ਸੀ. ਆਈ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਅਤੇ ਏ. ਜੀ. ਟੀ. ਐੱਫ਼. ਟੀਮ ਦਾ ਇਕ ਜਵਾਨ ਵੀ ਮਾਮੂਲੀ ਜਖ਼ਮੀ ਹੋ ਗਿਆ। ਨਸ਼ਾ ਤਸ਼ਕਰਾਂ ਖ਼ਿਲਾਫ਼ ਵੀ ਬਲਜੀਤ ਸਿੰਘ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਦੀ ਕਾਬਲੀਅਤ ਅਤੇ ਬਹਾਦਰੀ ਦੀ ਪੁਲਸ ਮਹਿਕਮੇਂ ਅਤੇ ਸ਼ਹਿਰ ਵਿਚ ਖੂਬ ਚਰਚਾ ਹੋ ਰਹੀ ਹੈ।

ਇਹ ਵੀ ਪੜ੍ਹੋ- ਫਗਵਾੜਾ 'ਚ ਸ਼ਰਮਨਾਕ ਘਟਨਾ, ਪਹਿਲਾਂ ਰੋਲੀ 18 ਸਾਲਾ ਕੁੜੀ ਦੀ ਪੱਤ, ਫਿਰ ਕਰ 'ਤਾ ਇਕ ਹੋਰ ਘਿਨੌਣਾ ਕਾਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News